For the best experience, open
https://m.punjabitribuneonline.com
on your mobile browser.
Advertisement

ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡਾਂ ਵਿੱਚ ਚੋਣ ਪ੍ਰਚਾਰ

09:46 AM May 08, 2024 IST
ਸਿਮਰਨਜੀਤ ਸਿੰਘ ਮਾਨ ਵੱਲੋਂ ਪਿੰਡਾਂ ਵਿੱਚ ਚੋਣ ਪ੍ਰਚਾਰ
Advertisement

ਪਵਨ ਕੁਮਾਰ ਵਰਮਾ
ਧੂਰੀ, 7 ਮਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੰਗਰੂਰ ਹਲਕੇ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਦੌਰੇ ਦੌਰਾਨ ਪਿੰਡ ਬਾਲੀਆਂ, ਹਸਨਪੁਰ, ਮੂਲੋਵਾਲ ਅਤੇ ਚਾਂਗਲੀ ਵਿੱਚ ਹਲਕੇ ਦੇ ਲੋਕਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ। ਪਿੰਡਾਂ ਵਿੱਚ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਹੁਣ ਲੋਕਾਂ ਦਾ ਰਾਜ ਨਹੀਂ ਹੈ। ਜੇਕਰ ਲੋਕ ਰਾਜ ਹੁੰਦਾ ਤਾਂ ਲੋਕਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੀ ਲੋੜ ਨਹੀਂ ਪੈਣੀ ਸੀ। ਹੁਣ ਤੱਕ ਜਿੰਨੀਆਂ ਵੀ ਪਾਰਟੀਆਂ ਪੰਜਾਬ ਦੀ ਸੱਤਾ ਉੱਪਰ ਕਾਬਜ਼ ਰਹੀਆਂ ਹਨ, ਕਿਸੇ ਨੇ ਵੀ ਪੰਜਾਬ ਦੇ ਲੋਕਾਂ ਨਾਲ ਵਫ਼ਾ ਨਹੀਂ ਕੀਤਾ। ਭਾਜਪਾ, ਕਾਂਗਰਸ, ਅਕਾਲੀ ਦਲ (ਬਾਦਲ) ਅਤੇ ਆਪ ਕਿਸੇ ਵੀ ਪਾਰਟੀ ਵੱਲੋਂ ਚੋਣਾਂ ਸਮੇਂ ਕੀਤੇ ਜਾਣ ਵਾਲੇ ਵਾਅਦੇ ਲੋਕਾਂ ਨਾਲ ਨਹੀਂ ਨਿਭਾਏ ਗਏ। ਪੜ੍ਹੇ-ਲਿਖੇ ਨੌਜਵਾਨ ਰੁਜ਼ਗਾਰ ਪ੍ਰਾਪਤੀ ਲਈ, ਕੱਚੇ ਮੁਲਾਜ਼ਮ ਪੱਕੇ ਹੋਣ ਲਈ, ਪੱਲੇਦਾਰ ਤੇ ਨਰੇਗਾ ਮਜ਼ਦੂਰ ਆਪਣੀ ਮਿਹਨਤ ਦਾ ਹੱਕ ਲੈਣ ਲਈ, ਕਿਸਾਨ ਐਮ.ਐਸ.ਪੀ. ਅਤੇ ਖੇਤੀ ਨਾਲ ਸਬੰਧਤ ਹੋਰ ਮਸਲਿਆਂ ਦੇ ਹੱਲ ਲਈ ਲੰਬੇ ਸਮੇਂ ਤੋਂ ਧਰਨੇ ਲਾ ਕੇ ਸੜਕਾਂ ਉੱਪਰ ਰਾਤਾਂ ਕੱਟਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਹੱਕਾਂ ਦੀ ਰਾਖੀ ਅਤੇ ਹਲਕੇ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦਿੱਤਾ ਜਾਵੇ| ਇਸ ਮੌਕੇ ਜਥੇਦਾਰ ਹਰਬੰਸ ਸਿੰਘ ਸਲੇਮਪੁਰ, ਅਮਰੀਕ ਸਿੰਘ ਕਿਲਾ ਹਕੀਮਾ, ਜਥੇਦਾਰ ਅਮਰਜੀਤ ਸਿੰਘ ਬਾਦਸ਼ਾਹਪੁਰ, ਨਰਿੰਦਰ ਸਿੰਘ ਕਾਲਾਬੂਲਾ, ਸਾਧੂ ਸਿੰਘ ਪੇਧਨੀ, ਜਸਵੀਰ ਸਿੰਘ ਧੰਦੀਵਾਲ, ਗੁਰਿੰਦਰ ਸਿੰਘ ਧੰਦੀਵਾਲ, ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਮਨਪ੍ਰੀਤ ਕੌਰ ਮੰਨਤ, ਬੀਬੀ ਜਸਵਿੰਦਰ ਕੌਰ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×