ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਜਰੀਵਾਲ ਵੱਲੋਂ ਹਰਿਆਣਾ ਵਿੱਚ ਚੋਣ ਮੁਹਿੰਮ ਸ਼ੁਰੂ

08:05 AM Sep 21, 2024 IST
ਜਗਾਧਰੀ ’ਚ ਰੋਡ ਸ਼ੋਅ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ।

ਦਵਿੰਦਰ ਸਿੰਘ
ਯਮੁਨਾਨਗਰ, 20 ਸਤੰਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ ਲੋਕ ਇਸ ਵਾਰ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਹਰਿਆਣਾ ਵਿੱਚ ਜੋ ਵੀ ਸਰਕਾਰ ਬਣੇਗੀ, ਉਹ ਆਮ ਆਦਮੀ ਪਾਰਟੀ ਦੇ ਸਮਰਥਨ ਤੋਂ ਬਿਨਾਂ ਨਹੀਂ ਬਣੇਗੀ। ਉਹ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਪਾਰਟੀ ਦੀ ਚੋਣ ਮੁਹਿੰਮ ਸ਼ੁਰੂ ਕਰਨ ਮੌਕੇ ਬੋਲ ਰਹੇ ਸਨ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਯਮੁਨਾਨਗਰ ਦੇ ਵਿਧਾਨ ਸਭਾ ਹਲਕਾ ਜਗਾਧਰੀ ਤੋਂ ਪਾਰਟੀ ਉਮੀਦਵਾਰ ਆਦਰਸ਼ ਪਾਲ ਦੇ ਹੱਕ ਵਿੱਚ ਇਕ ਰੋਡ ਸ਼ੋਅ ਵੀ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਸੁਸ਼ੀਲ ਗੁਪਤਾ ਅਤੇ ਪਾਰਟੀ ਦੇ ਵੱਡੀ ਗਿਣਤੀ ਆਗੂ ਤੇ ਵਰਕਰ ਵੀ ਹਾਜ਼ਰ ਸਨ। ਇਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਚੋਣਾਂ ਦਾ ਐਲਾਨ ਹੋਣ ਕਰ ਕੇ ਉਹ ਧਾਰਮਿਕ ਸਥਾਨਾਂ ’ਤੇ ਬਾਹਰੋਂ ਹੀ ਨਤਮਸਕਤ ਹੋ ਰਹੇ ਹਨ ਅਤੇ ਚੋਣਾਂ ਤੋਂ ਬਾਅਦ ਉਹ ਮੁੜ ਤੋਂ ਜਗਾਧਰੀ ਆਉਣਗੇ ਅਤੇ ਮੰਦਰ ਤੇ ਗੁਰਦੁਆਰੇ ਮੱਥਾ ਟੇਕਣਗੇ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿੱਚ ਤੋੜਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਆਮ ਕੈਦੀਆਂ ਵਾਲੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ ਗਈਆਂ। ਕੁਝ ਦਿਨਾਂ ਲਈ ਉਨ੍ਹਾਂ ਦੀਆਂ ਦਵਾਈਆਂ ਵੀ ਬੰਦ ਕਰ ਦਿੱਤੀਆਂ ਗਈਆਂ। ਉਨ੍ਹਾਂ ਲੋਕਾਂ ਨੂੰ ਸੂਬੇ ਵਿਚਲੀ ਮੌਜੂਦਾ ਭਾਜਪਾ ਸਰਕਾਰ ਨੂੰ ਬਦਲਣ ਦਾ ਸੱਦਾ ਦਿੱਤਾ।

Advertisement

Advertisement