For the best experience, open
https://m.punjabitribuneonline.com
on your mobile browser.
Advertisement

ਮਨੀਸ਼ ਤਿਵਾੜੀ ਵੱਲੋਂ ਬਾਜ਼ਾਰਾਂ ’ਚ ਚੋਣ ਪ੍ਰਚਾਰ ਸ਼ੁਰੂ

11:25 AM Apr 21, 2024 IST
ਮਨੀਸ਼ ਤਿਵਾੜੀ ਵੱਲੋਂ ਬਾਜ਼ਾਰਾਂ ’ਚ ਚੋਣ ਪ੍ਰਚਾਰ ਸ਼ੁਰੂ
ਚੰਡੀਗੜ੍ਹ ਦੇ ਸੈਕਟਰ-19 ਦੀ ਮਾਰਕੀਟ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਮਨੀਸ਼ ਤਿਵਾੜੀ। -ਫੋਟੋ: ਰਵੀ ਕੁਮਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਅਪਰੈਲ
ਕਾਂਗਰਸ ਉਮੀਦਵਾਰ ਮਨੀਸ਼ ਤਿਵਾੜੀ ਨੇ ਅੱਜ ਚੰਡੀਗੜ੍ਹ ਦੀਆਂ ਮਾਰਕੀਟਾਂ ਵਿੱਚ ਦੁਕਾਨ-ਦੁਕਾਨ ’ਤੇ ਜਾ ਕੇ ਚੋਣ ਪ੍ਰਚਾਰ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਨੇ ਅੱਜ ਸੈਕਟਰ-18, 19, 21 ਅਤੇ 29 ਵਿੱਚ ਲੋਕਾਂ ਅਤੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਪਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਸ੍ਰੀ ਤਿਵਾੜੀ ਨੇ ਇਲਾਕਾ ਨਿਵਾਸੀਆਂ ਅਤੇ ਵਪਾਰੀਆਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਸਾਰੇ ਮੁੱਦਿਆਂ ਦੇ ਹੱਲ ਨੂੰ ਯਕੀਨੀ ਬਣਾਉਣਗੇ। ਡੋਰ-ਟੂ-ਡੋਰ ਪ੍ਰਚਾਰ ਦੌਰਾਨ ਗੈਰ ਰਸਮੀ ਗੱਲਬਾਤ ਕਰਦਿਆਂ, ਤਿਵਾੜੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਤੋਂ ਬਹੁਤ ਉਮੀਦਾਂ ਹਨ, ਉਹ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।
ਸ੍ਰੀ ਤਿਵਾੜੀ ਨੇ ਭਾਜਪਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਕਿਹਾ ਕਿ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਨੂੰ ਵੀ ਚੰਗੀ ਤਰ੍ਹਾਂ ਪਤਾ ਹੈ ਕਿ ਹਰ ਸਾਲ 2 ਕਰੋੜ ਨੌਕਰੀਆਂ ਦੇਣ ਅਤੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ 15-15 ਲੱਖ ਰੁਪਏ ਜਮਾ ਕਰਵਾਉਣ ਦੇ ਵਾਅਦਿਆਂ ਦਾ ਕੀ ਬਣਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਾਸਤੇ ਕਿਸੇ ਨੂੰ ਅਜਮਾਉਣ ਤੇ ਪਰਖਣ ਲਈ 10 ਸਾਲ ਦਾ ਸਮਾਂ ਬਹੁਤ ਲੰਬਾ ਹੁੰਦਾ ਹੈ ਅਤੇ ਭਾਜਪਾ ਸਰਕਾਰ ਬੁਰੀ ਤਰ੍ਹਾਂ ਫੇਲ ਰਹੀ ਹੈ। ਉਨ੍ਹਾਂ ਭਾਜਪਾ ਨੂੰ ਚੁਣੌਤੀ ਦਿੱਤੀ ਕਿ ਉਹ ਬਿਆਨਬਾਜ਼ੀ ਰਾਹੀਂ ਝੂਠ ਫੈਲਾਉਣ ਤੋਂ ਇਲਾਵਾ ਪਿਛਲੇ ਦਹਾਕੇ ਦੀ ਇੱਕ ਵੀ ਪ੍ਰਾਪਤੀ ਬਾਰੇ ਦੱਸੇ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ, ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ, ਸਾਬਕਾ ਮੇਅਰ ਰਵਿੰਦਰਪਾਲ ਸਿੰਘ ਪਾਲੀ, ਹਰਮੇਲ ਕੇਸਰੀ ਤੇ ਹੋਰ ਕਾਂਗਰਸੀ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×