For the best experience, open
https://m.punjabitribuneonline.com
on your mobile browser.
Advertisement

ਪਰਾਸ਼ਰ ਪੱਪੀ ਵੱਲੋਂ ਚੋਣ ਪ੍ਰਚਾਰ ਦਾ ਆਗਾਜ਼

11:11 AM Apr 21, 2024 IST
ਪਰਾਸ਼ਰ ਪੱਪੀ ਵੱਲੋਂ ਚੋਣ ਪ੍ਰਚਾਰ ਦਾ ਆਗਾਜ਼
ਜਗਰਾਉਂ ਵਿੱਚ ਚੋਣ ਮੁਹਿੰਮ ਦਾ ਆਗਾਜ਼ ਕਰਦੇ ਹੋਏ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ।
Advertisement

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 20 ਅਪਰੈਲ
ਆਮ ਆਦਮੀ ਪਾਰਟੀ ਦੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਅੱਜ ਜਗਰਾਉਂ ਪਹੁੰਚੇ। ਇੱਥੇ ਉਨ੍ਹਾਂ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਉਹ ਨਾਨਕਸਰ ਸੰਪਰਦਾਇ ਦੀ ਮੁੱਖ ਠਾਠ ਨਾਨਕਸਰ ਕਲੇਰਾਂ, ਜੈਨ ਸਮਾਧ, ਗੁਰਦੁਆਰਾ ਮੈਹਦੇਆਣਾ ਸਾਹਿਬ, ਪ੍ਰਾਚੀਨ ਮਾਤਾ ਭੱਦਰਕਾਲੀ ਮੰਦਰ ਅਤੇ ਡੇਰਾ ਬਾਬਾ ਮੰਗਲਗਿਰੀ ਪਹੁੰਚੇ। ਇਨ੍ਹਾਂ ਧਾਰਮਿਕ ਅਸਥਾਨਾਂ ’ਤੇ ਮੱਥਾ ਟੇਕ ਕੇ ਆਸ਼ੀਰਵਾਦ ਲੈਣ ਮਗਰੋਂ ਉਨ੍ਹਾਂ ਚੋਣ ਮੁਹਿੰਮ ਵਿੱਢੀ। ਇਸ ਤਹਿਤ ਉਹ ਹਲਕੇ ਦੇ ਪਿੰਡ ਮਾਣੂੰਕੇ, ਕਾਉਂਕੇ, ਡੱਲਾ ਆਦਿ ’ਚ ਪਹੁੰਚੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਹੁਣ ਤਕ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਉਹ ਵੋਟ ਮੰਗਣ ਆਏ ਹਨ। ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਮੁਫ਼ਤ ਬਿਜਲੀ ਦੇ ਕੇ ਹਰੇਕ ਪਰਿਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਜੇਕਰ ਲੋਕ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰਾਂ ਨੂੰ ਜਿਤਾਉਂਦੇ ਹਨ ਤਾਂ ਉਹ ਸੰਸਦ ’ਚ ਜਾ ਕੇ ਪੰਜਾਬ ਦੇ ਮੁੱਦੇ ਚੁੱਕਣਗੇ। ਇਸ ਤਰ੍ਹਾਂ ਪੰਜਾਬ ਦੇ ਲਮਕਦੇ ਆ ਰਹੇ ਮਸਲੇ ਹੱਲ ਕਰਵਾਏ ਜਾਣਗੇ ਅਤੇ ਕੇਂਦਰ ਤੋਂ ਗਰਾਂਟਾਂ ਲਿਆ ਕੇ ਸੂਬੇ ਦਾ ਬਹੁਪੱਖੀ ਵਿਕਾਸ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੰਘੀਆਂ ਦੋਵੇਂ ਵਿਧਾਨ ਸਭਾ ਚੋਣਾਂ ’ਚ ਜਗਰਾਉਂ ਹਲਕੇ ਦੇ ਆਮ ਆਦਮੀ ਪਾਰਟੀ ਦੇ ਹੱਕ ’ਚ ਇਕਪਾਸੜ ਫਤਵਾ ਦਿੱਤਾ ਹੈ। ਹੁਣ ਲੋਕ ਸਭਾ ਚੋਣਾਂ ’ਚ ਵੀ ਉਹ ਇਸੇ ਤਰ੍ਹਾਂ ਦੀ ਤਵੱਕੋਂ ਕਰਦੇ ਹਨ। ਇਸ ਸਮੇਂ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ, ਉਨ੍ਹਾਂ ਦੇ ਪਤੀ ਪ੍ਰੋ. ਸੁਖਵਿੰਦਰ ਸੁੱਖੀ, ਸਾਜਨ ਮਲਹੋਤਰਾ, ਗੁਰਪ੍ਰੀਤ ਸਿੰਘ ਸੈਂਬੀ, ਗੁਰਨਾਮ ਸਿੰਘ ਭੈਣੀ, ਪਾਲੀ ਡੱਲਾ, ਕਰਮਜੀਤ ਸਿੰਘ ਆਦਿ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×