ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ਵਿੱਚ ਚੋਣ ਪ੍ਰਚਾਰ ਬੰਦ

04:32 AM Dec 20, 2024 IST
ਸੰਗਰੂਰ ’ਚ ਵਿਧਾਇਕਾ ਨਰਿੰਦਰ ਕੌਰ ਭਰਾਜ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਦਸੰਬਰ
ਨਗਰ ਕੌਂਸਲ ਅਤੇ ਨਗਰ ਪੰਚਾਇਤ ਲਈ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਅੱਜ ਚੋਣ ਪ੍ਰਚਾਰ ਬੰਦ ਹੋ ਗਿਆ ਹੈ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਵੋਟਾਂ ਮੰਗਣ ਲਈ ਆਖ਼ਰੀ ਹੰਭਲਾ ਮਾਰਿਆ ਗਿਆ। ਭਲਕੇ 20 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਘਰ-ਘਰ ਜਾ ਕੇ ਵੋਟਾਂ ਮੰਗੀਆਂ ਜਾਣਗੀਆਂ ਅਤੇ ਅੰਦਰਖਾਤੇ ਵੋਟਾਂ ਲਈ ਜੋੜ-ਤੋੜ ਦੇ ਜੁਗਾੜ ਲਾਏ ਜਾਣਗੇ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵੱਖ-ਵੱਖ ਵਾਰਡਾਂ ਵਿੱਚ ਤੂਫ਼ਾਨੀ ਦੌਰੇ ਕਰਦਿਆਂ ਵੋਟਰਾਂ ਨੂੰ ਭਰਮਾਉਣ ਲਈ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ। ‘ਆਪ’ ਦੀ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਦਿਨ-ਰਾਤ ਇੱਕ ਕਰ ਕੇ ਚੋਣ ਪ੍ਰਚਾਰ ਕੀਤਾ ਗਿਆ। ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਵਿੱਚ ਪੂਰੀ ਤਰਾਂ ਡਟੇ ਰਹੇ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੀ ਮੌਜੂਦਾ ਨਗਰ ਕੌਂਸਲ ਦੇ ਚੋਣ ਪ੍ਰਚਾਰ ਵਿੱਚ ਸਰਗਰਮ ਰਹੇ। ਸ਼੍ਰੋਮਣੀ ਅਕਾਲੀ ਦਲ ਪੱਖੀ ਆਜ਼ਾਦ ਉਮੀਦਵਾਰਾਂ ਦੀ ਜਿੱਤ ਲਈ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਆਦਿ ਆਗੂਆਂ ਨੇ ਪ੍ਰਚਾਰ ਕੀਤਾ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਆਜ਼ਾਦ ਉਮੀਦਵਾਰਾਂ ਲਈ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਵੱਲੋਂ ਕਈ ਵਾਰਡਾਂ ’ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।

Advertisement

ਘੱਗਾ ਵਿੱਚ ਸਾਰੀਆਂ ਪਾਰਟੀਆਂ ਨੇ ਲਾਈ ਵਾਹ

ਘੱਗਾ (ਰਵੇਲ ਸਿੰਘ ਭਿੰਡਰ): ਘੱਗਾ ਨਗਰ ਪੰਚਾਇਤ ਦੀ ਚੋਣ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸਾਰੇ ਉਮੀਦਵਾਰਾਂ ਤੇ ਰਾਜਸੀ ਧਿਰਾਂ ਨੇ ਪੂਰੀ ਵਾਹ ਲਾਈ| ਕਾਂਗਰਸ ਵੱਲੋਂ ਹਲਕਾ ਵਿਧਾਇਕ ਦਰਬਾਰਾ ਸਿੰਘ ਵਣਵਾਲਾ ਦੀ ਅਗਵਾਈ ਹੇਠ ਰੈਲੀ ਕੱਢੀ ਗਈ| ਘੱਗਾ ਚੋਣ ਪਿੜ ’ਚ ਭਾਵੇਂ ਸੱਤਾਧਾਰੀ ਧਿਰ ਚੋਣ ਪ੍ਰਚਾਰ ’ਚ ਅੱਗੇ ਰਹੀ ਹੈ, ਫਿਰ ਵੀ ਕੁਝ ਵਾਰਡਾਂ ਵਿੱਚ ‘ਆਪ’ ਨੂੰ ਬਾਗੀ ਆਗੂ ਵੱਡੀ ਚੁਣੌਤੀ ਦਿੰਦੇ ਵਿਖਾਈ ਦੇ ਰਹੇ ਹਨ| ਅੱਜ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਬਾਗੀ ਆਗੂਆਂ ਨੇ ਵੀ ਦਿਨ ਮੁਹੱਲਿਆਂ ’ਚ ਪ੍ਰਚਾਰ ਕੀਤਾ| ‘ਆਪ’ ਦੇ ਬਾਗੀ ਉਮੀਦਵਾਰਾਂ ਵਿੱਚ ਹਰਜਿੰਦਰ ਸਿੰਘ ਬਿੰਦਰ ਤੇ ਧਰਮਿੰਦਰ ਸਿੰਘ ਸਿੱਧੂ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਹਨ| ਕੁਝ ਵਾਰਡਾਂ ’ਚ ਨਿਰੋਲ ਆਜ਼ਾਦ ਉਮੀਦਵਾਰਾਂ ਦੀ ਵੀ ਚੰਗੀ ਪੈਂਠ ਬਣੀ ਹੋਈ ਹੈ| ਉਂਝ, ਮੋਟੇ ਤੌਰ ’ਤੇ ਸੱਤਾਧਾਰੀ ਧਿਰ ‘ਆਪ’, ਕਾਂਗਰਸ ਤੇ ਭਾਜਪਾ ਦਰਮਿਆਨ ਮੁਕਾਬਲਾ ਹੈ| ਅਕਾਲੀ ਦਲ ਉਮੀਦਵਾਰ ਖੜ੍ਹੇ ਕਰਨ ਵੇਲੇ ਹੀ ਪੱਛੜ ਗਿਆ ਸੀ| ਕਾਂਗਰਸ ਵੱਲੋਂ ਰੈਲੀ ਕਰਨ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ ਗਿਆ|

Advertisement
Advertisement