For the best experience, open
https://m.punjabitribuneonline.com
on your mobile browser.
Advertisement

ਚੋਣ ਜ਼ਾਬਤਾ: ਭਾਰੀ ਮਾਤਰਾ ’ਚ ਨਸ਼ਾ ਬਰਾਮਦ

08:06 AM Apr 26, 2024 IST
ਚੋਣ ਜ਼ਾਬਤਾ  ਭਾਰੀ ਮਾਤਰਾ ’ਚ ਨਸ਼ਾ ਬਰਾਮਦ
Advertisement

ਪੱਤਰ ਪ੍ਰੇਰਕ
ਜਗਰਾਉਂ, 25 ਅਪਰੈਲ
ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਅਧਿਕਾਰ ਖੇਤਰ ’ਚ ਜ਼ਿਲ੍ਹੇ ਦੇ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਾਗੂ ਚੋਣ ਜ਼ਾਬਤੇ ਤਹਿਤ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਂਦੇ ਹੋਏ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕਰਕੇ 38 ਕੇਸ ਦਰਜ ਕੀਤੇ ਹਨ ਅਤੇ ਇਨ੍ਹਾਂ ’ਚ 31 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ’ਚ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਅਤੇ ਐੱਸਪੀ ਮਨਿੰਦਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਥਾਣਿਆਂ ਅਤੇ ਪੁਲੀਸ ਚੌਕੀਆਂ ’ਚ ਤਾਇਨਾਤ ਪੁਲੀਸ ਫੋਰਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 5,290 ਕਿੱਲੋ ਅਫੀਮ, 18,780 ਕਿੱਲੋ ਭੁੱਕੀ, 3545 ਨਸ਼ੀਲੀਆਂ ਗੋਲੀਆਂ, ਕੈਪਸੂਲ 260, ਨਾਜਾਇਜ਼ ਸ਼ਰਾਬ 724 ਲਿਟਰ, 213,940 ਲਿਟਰ ਲਾਹਣ, 2 ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ। ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਪੁਲੀਸ ਨੇ ਆਬਕਾਰੀ ਐਕਟ ਅਧੀਨ 38 ਕੇਸ ਦਰਜ ਕੀਤੇ ਅਤੇ 31 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲ ਹੋਈ। ਇਸ ਤੋਂ ਇਲਾਵਾ 32 ਭਗੌੜਿਆਂ ਨੂੰ ਹਿਰਾਸਤ ’ਚ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ 8629 ਅਸਲਾ ਧਾਰਕਾਂ ’ਚੋਂ 7142 ਹਥਿਆਰ ਜਮ੍ਹਾਂ ਕਰਵਾ ਲਏ ਗਏ ਹਨ, ਇਸਦੇ ਨਾਲ ਹੀ ਅੱਜ ਤੱਕ 57 ਲੱਖ 23 ਹਜ਼ਾਰ 850 ਰੁਪਏ ਦੀ ਬਰਾਮਦਗੀ ਕੀਤੀ ਹੈ।

Advertisement

Advertisement
Author Image

joginder kumar

View all posts

Advertisement
Advertisement
×