ਚੋਣ ਜ਼ਾਬਤਾ: ਪੁਲੀਸ ਵੱਲੋਂ ਅਸਲਾ ਜਮ੍ਹਾਂ ਕਰਵਾਉਣ ਦੀ ਅਪੀਲ
08:50 AM Aug 27, 2024 IST
ਪੱਤਰ ਪ੍ਰੇਰਕ
ਰਤੀਆ, 26 ਅਗਸਤ
ਥਾਣਾ ਸਦਰ ਦੇ ਇੰਚਾਰਜ ਓਮ ਪ੍ਰਕਾਸ਼ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਨੂੰ ਥਾਣੇ ਵਿੱਚ ਅਸਲਾ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਪੁਲੀਸ ਨੇ ਉੱਚ ਅਧਿਕਾਰੀਆਂ ਦੇ ਆਦੇਸ਼ ’ਤੇ ਸਾਰੇ ਪਿੰਡਾਂ ਵਿਚ ਹਥਿਆਰ ਜਮ੍ਹਾਂ ਕਰਵਾਉਣ ਨੂੰ ਲੈ ਕੇ ਨਾ ਸਿਰਫ਼ ਮੁਨਿਆਦੀ ਕਰਵਾਈ, ਬਲਕਿ ਪਿੰਡਾਂ ਦੇ ਸਰਪੰਚਾਂ ਰਾਹੀਂ ਵਿਸ਼ੇਸ਼ ਸੂਚਨਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਕਪਤਾਨ ਦੇ ਆਦੇਸ਼ ਤੇ ਸਾਰੇ ਅਧਿਕਾਰੀਆਂ ਅਤੇ ਚੌਕੀ ਇੰਚਾਰਜਾਂ ਦੀ ਮੀਟਿੰਗ ਲਈ ਗਈ ਸੀ ਅਤੇ ਉਨ੍ਹਾਂ ਆਪਣੇ ਇਲਾਕਿਆਂ ਦੇ ਲਾਇਸੈਂਸ ਵਾਲੇ ਹਥਿਆਰ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੀ ਜਾਣਕਾਰੀ ਦੇਣ ਲਈ ਵਿਚ ਮੁਨਿਆਦੀ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ। ਉਨ੍ਹਾਂ ਅਪੀਲ ਕਰਦੇ ਕਿਹਾ ਕਿ ਅਸਲਾ ਜਮ੍ਹਾਂ ਨਾ ਕਰਵਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨੀ ਪਵੇਗੀ। ਸਦਰ ਥਾਣਾ ਇੰਚਾਰਜ ਰਣਜੀਤ ਸਿੰਘ ਨੇ ਵੀ ਉਪਰੋਕਤ ਅਪੀਲ ਕੀਤੀ ਹੈ।
Advertisement
Advertisement