For the best experience, open
https://m.punjabitribuneonline.com
on your mobile browser.
Advertisement

ਚੋਣ ਜ਼ਾਬਤਾ: ਹੁਣ ਤੱਕ ਡੇਢ ਕਰੋੜ ਦੇ ਨਸ਼ੀਲੇ ਪਦਾਰਥ ਬਰਾਮਦ

11:19 AM Mar 23, 2024 IST
ਚੋਣ ਜ਼ਾਬਤਾ  ਹੁਣ ਤੱਕ ਡੇਢ ਕਰੋੜ ਦੇ ਨਸ਼ੀਲੇ ਪਦਾਰਥ ਬਰਾਮਦ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨੇ 16 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕਰੀਬ 2 ਕਰੋੜ ਰੁਪਏ ਨਕਦੀ, ਨਸ਼ੀਲੇ ਪਦਾਰਥਾਂ ਅਤੇ ਕੀਮਤੀ ਧਾਤਾਂ ਦੀ ਬਰਾਮਦਗੀ ਕੀਤੀ ਹੈ। ਨਿਗਰਾਨ ਟੀਮਾਂ ਵੱਲੋਂ 40 ਲੱਖ ਰੁਪਏ ਨਕਦੀ, 1.48 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 18.14 ਲੱਖ ਰੁਪਏ ਦੀ ਸ਼ਰਾਬ ਅਤੇ ਹੋਰ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐੱਸਐੱਸਪੀ ਖੰਨਾ ਅਮਨੀਤ ਕੌਂਡਲ, ਐੱਸਐੱਸਪੀ ਲੁਧਿਆਣਾ (ਦਿਹਾਤੀ) ਨਵਨੀਤ ਸਿੰਘ ਬੈਂਸ ਨਾਲ ਲੁਧਿਆਣਾ ਦੇ ਬੱਚਤ ਭਵਨ ਵਿੱਚ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੈਜਿਸਟਰੇਟ, ਪੁਲੀਸ ਮੁਲਾਜ਼ਮਾਂ ਸਮੇਤ ਕੁੱਲ 126 ਫਲਾਇੰਗ ਸਕੁਐਡ ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਟੀਮਾਂ ਨੂੰ ਕੰਟਰੋਲ ਰੂਮ ਨੂੰ ਰੀਅਲ-ਟਾਈਮ ਫੀਡ ਯਕੀਨੀ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਪੂਰੀ ਨਿਗਰਾਨੀ ਰੱਖਣ ਲਈ ਕੈਮਰਿਆਂ ਨਾਲ ਲੈਸ ਵਾਹਨ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਜ਼ਿਲ੍ਹੇ ਵਿੱਚ 9360 ਹੋਰਡਿੰਗਜ਼, ਬੈਨਰ, ਪੋਸਟਰ ਹਟਾਏ ਗਏ ਜਿਨ੍ਹਾਂ ਵਿੱਚ 5376 ਜਨਤਕ ਅਤੇ 3984 ਨਿੱਜੀ ਜਾਇਦਾਦਾਂ ’ਤੇ ਸ਼ਾਮਲ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਪ੍ਰਸ਼ਾਸਨ ਵੱਲੋਂ ਐੱਨਜੀਐੱਸਪੀ.ਪੋਰਟਲ ਅਤੇ ਸੀ-ਵਿਜੀਲ ’ਤੇ ਪ੍ਰਾਪਤ 94 ਫੀਸਦ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ 31 ਮਾਰਚ ਤੱਕ ਆਪਣੇ ਲਾਇਸੈਂਸ ਵਾਲੇ ਹਥਿਆਰ ਅਤੇ ਅਸਲਾ ਨਜ਼ਦੀਕੀ ਪੁਲੀਸ ਸਟੇਸ਼ਨ ’ਚ ਜਮ੍ਹਾਂ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪੇਡ ਨਿਊਜ਼ ਅਤੇ ਇਸ਼ਤਿਹਾਰੀ ਸਮੱਗਰੀ ’ਤੇ ਵੀ ਪੂਰੀ ਨਜ਼ਰ ਰੱਖੇਗਾ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਨੇ ਹੁਣ ਪੋਲਿੰਗ ਦਿਨ ਦੀ ਕਵਰੇਜ ਵਿੱਚ ਲੱਗੇ ਅਧਿਕਾਰਤ ਪੱਤਰਕਾਰਾਂ ਨੂੰ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਸਹੂਲਤ ਪ੍ਰਦਾਨ ਕੀਤੀ ਹੈ।

Advertisement

ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪ੍ਰਬੰਧਾਂ ਦਾ ਜਾਇਜ਼ਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸਐੱਸਪੀ ਖੰਨਾ ਅਮਨੀਤ ਕੌਂਡਲ ਅਤੇ ਐੱਸਐੱਸਪੀ ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 381 ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸਥਾਨਕ ਬੱਚਤ ਭਵਨ ਵਿੱਚ ਅੱਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਸੰਵੇਦਨਸ਼ੀਲ ਸਬੰਧੀ ਮੈਪਿੰਗ ਮੁਕੰਮਲ ਕਰ ਲਈ ਗਈ ਹੈ ਜਿਸ ਦੇ ਤਹਿਤ 2919 ਪੋਲਿੰਗ ਸਟੇਸ਼ਨਾਂ ਵਿੱਚੋਂ 381 ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ।

Advertisement
Author Image

sukhwinder singh

View all posts

Advertisement
Advertisement
×