ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਕਮਿਸ਼ਨ ਵੱਲੋਂ ਅਜੈ ਕੁਮਾਰ ਝਾਰਖੰਡ ਦੇ ਨਵੇਂ ਡੀਜੀਪੀ ਨਿਯੁਕਤ

07:11 AM Oct 22, 2024 IST

ਨਵੀਂ ਦਿੱਲੀ/ਰਾਂਚੀ:

Advertisement

ਚੋਣ ਕਮਿਸ਼ਨ ਨੇ ਅੱਜ ਝਾਰਖੰਡ ਕੇਡਰ ਦੇ ਸਭ ਤੋਂ ਸੀਨੀਅਰ ਆਈਪੀਐੱਸ ਅਧਿਕਾਰੀ ਅਜੈ ਕੁਮਾਰ ਸਿੰਘ ਨੂੰ ਸੂਬੇ ਦਾ ਨਵਾਂ ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਨਿਯੁਕਤ ਕੀਤਾ ਹੈ। ਕਮਿਸ਼ਨ ਨੇ ਇਹ ਨਿਯੁਕਤੀ ਅਨੁਰਾਗ ਗੁਪਤਾ ਨੂੰ ਝਾਰਖੰਡ ਦੇ ਕਾਰਜਕਾਰੀ ਡੀਜੀਪੀ ਦੇ ਅਹੁਦੇ ਤੋਂ ਹਟਾਉਣ ਤੋਂ ਕੁਝ ਦਿਨ ਬਾਅਦ ਕੀਤੀ ਹੈ। ਅਜੈ ਕੁਮਾਰ 1989 ਬੈਚ ਦੇ ਆਈਪੀਐੱਸ ਅਧਿਕਾਰੀ ਹਨ। ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਸਿਫਾਰਸ਼ ਕੀਤੇ ਗਏ ਤਿੰਨ ਆਈਪੀਐੱਸ ਅਧਿਕਾਰੀਆਂ ਦੇ ਪੈਨਲ ’ਚੋਂ ਚੁਣਿਆ ਗਿਆ ਹੈ। ਸਰਕਾਰ ਨੇ ਇਹ ਨਾਮ ਚੋਣ ਕਮਿਸ਼ਨ ਵੱਲੋਂ ਸ਼ਨਿਚਰਵਾਰ ਨੂੰ ਕਾਰਜਕਾਰੀ ਡੀਜੀਪੀ ਅਨੁਰਾਗ ਗੁਪਤਾ ਨੂੰ ਪਿਛਲੀਆਂ ਚੋਣਾਂ ਦੌਰਾਨ ਗੜਬੜੀਆਂ ’ਚ ਸ਼ਾਮਲ ਹੋਣ ਦੇ ਦੋਸ਼ਾਂ ਕਾਰਨ ਅਹੁਦੇ ਤੋਂ ਹਟਾਉਣ ਦੇ ਹੁਕਮ ਦਿੱਤੇ ਜਾਣ ਮਗਰੋਂ ਭੇਜੇ ਸਨ। ਝਾਰਖੰਡ ’ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੋ ਪੜਾਵਾਂ ਵਿੱਚ 13 ਨਵੰਬਰ ਅਤੇ 20 ਨਵੰਬਰ ਨੂੰ ਹੋਵੇਗੀ। -ਪੀਟੀਆਈ

Advertisement
Advertisement