For the best experience, open
https://m.punjabitribuneonline.com
on your mobile browser.
Advertisement

ਚੋਣ ਕਮਿਸ਼ਨ ਵੱਲੋਂ ਅਬਜ਼ਰਵਰਾਂ ਨੂੰ ਨਿਰਪੱਖ ਚੋਣਾਂ ਯਕੀਨੀ ਬਣਾਉਣ ਦਾ ਸੱਦਾ

07:09 AM Mar 12, 2024 IST
ਚੋਣ ਕਮਿਸ਼ਨ ਵੱਲੋਂ ਅਬਜ਼ਰਵਰਾਂ ਨੂੰ ਨਿਰਪੱਖ ਚੋਣਾਂ ਯਕੀਨੀ ਬਣਾਉਣ ਦਾ ਸੱਦਾ
ਮੀਟਿੰਗ ਦੌਰਾਨ ਅਬਜ਼ਰਵਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 11 ਮਾਰਚ
ਚੋਣ ਕਮਿਸ਼ਨ ਨੇ ਅੱਜ ਇੱਥੇ ਆਪਣੇ ਅਬਜ਼ਰਵਰਾਂ ਨੂੰ ਨਿਰਪੱਖ, ਆਜ਼ਾਦ ਅਤੇ ਲਾਲਚ ਰਹਿਤ ਚੋਣਾਂ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਲੋਕ ਸਭਾ ਚੋਣਾਂ ਅਤੇ ਕੁੱਝ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ 2100 ਤੋਂ ਵੱਧ ਆਮ, ਪੁਲੀਸ ਅਤੇ ਖਰਚਾ ਨਿਗਰਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅਬਜ਼ਰਵਰਾਂ ਨੂੰ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਸਾਰਿਆਂ ਨੂੰ ਬਰਾਬਰ ਮੌਕੇ ਮੁਹੱਈਆ ਕਰਵਾਉਣ ਦਾ ਨਿਰਦੇਸ਼ ਦਿੱਤਾ।
ਉਨ੍ਹਾਂ ਕਿਹਾ ਕਿ ਚੋਣਾਂ ਡਰਾਉਣ-ਧਮਕਾਉਣ ਅਤੇ ਭਰਮਾਉਣ ਤੋਂ ਮੁਕਤ ਹੋਣੀਆਂ ਚਾਹੀਦੀਆਂ ਹਨ। ਰਾਜੀਵ ਕੁਮਾਰ ਨੇ ਚੇਤੇ ਕਰਵਾਇਆ ਕਿ ਅਬਜ਼ਰਵਰ ਵਜੋਂ ਉਹ ਕਮਿਸ਼ਨ ਦੀ ਨੁਮਾਇੰਦਗੀ ਕਰਦੇ ਹਨ ਅਤੇ ਉਨ੍ਹਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ-ਆਪ ਨੂੰ ਪੇਸ਼ੇਵਰ ਢੰਗ ਨਾਲ ਚਲਾਉਣ ਅਤੇ ਉਮੀਦਵਾਰਾਂ ਸਣੇ ਸਾਰੇ ਹਿੱਸੇਦਾਰਾਂ ਤੱਕ ਪਹੁੰਚਯੋਗ ਹੋਣ। ਚੋਣ ਕਮਿਸ਼ਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਬਜ਼ਰਵਰਾਂ ਨੂੰ ਮੈਦਾਨ ’ਤੇ ਵਿਵਹਾਰ ’ਚ ਸਖ਼ਤੀ ਪਰ ਨਿਮਰਤਾ ਨਾਲ ਪੇਸ਼ ਆਉਣ ਦਾ ਨਿਰਦੇਸ਼ ਦਿੱਤਾ ਗਿਆ ਹੈ। ਅਬਜ਼ਰਵਰਾਂ ਨੂੰ ਪੂਰੀ ਚੋਣ ਪ੍ਰਕਿਰਿਆ ਦੌਰਾਨ ਅਲਾਟ ਕੀਤੇ ਗਏ ਸੰਸਦੀ ਹਲਕੇ ਦੀਆਂ ਸੀਮਾਵਾਂ ਦੇ ਅੰਦਰ ਸਰੀਰਕ ਤੌਰ ’ਤੇ ਸੀਮਤ ਰਹਿਣ ਲਈ ਵੀ ਕਿਹਾ ਗਿਆ ਹੈ। ਉਨ੍ਹਾਂ ਦੇ ਵਾਹਨਾਂ ਵਿੱਚ ਜੀਪੀਐੱਸ ਟਰੈਕਿੰਗ ਲਗਾਉਣ ਦਾ ਸੁਝਾਅ ਦਿੱਤਾ ਗਿਆ ਹੈ। ਬਿਆਨ ਅਨੁਸਾਰ ਅਬਜ਼ਰਵਰ ਆਪਣੇ ਫੋਨ ਅਤੇ ਈ-ਮੇਲ ’ਤੇ ਹਮੇਸ਼ਾ ਉਪਲਬਧ ਰਹਿਣ ਅਤੇ ਉਮੀਦਵਾਰਾਂ, ਦਲਾਂ, ਵੋਟਰਾਂ ਅਤੇ ਵੋਟਰ ਕਰਮੀਆਂ ਦੇ ਫੋਨ ਦਾ ਜਵਾਬ ਦੇਣ। ਇਸ ਵਿੱਚ ਕਿਹਾ ਗਿਆ, ‘‘ਇਸ ਸਬੰਧੀ ਕਿਸੇ ਵੀ ਸ਼ਿਕਾਇਤ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਲਿਆ ਜਾਵੇਗਾ।’’ ਦਿਨ ਭਰ ਚੱਲੀ ਇਸ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਸੀਨੀਅਰ ਡਿਪਟੀ ਚੋਣ ਕਮਿਸ਼ਨਰ, ਡਿਪਟੀ ਚੋਣ ਕਮਿਸ਼ਨਰਾਂ ਅਤੇ ਹੋਰਨਾਂ ਵੱਲੋਂ ਚੋਣ ਪ੍ਰਬੰਧਨ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਆਪਕ ਅਤੇ ਡੂੰਘਾਈ ਨਾਲ ਜਾਣਕਾਰੀ ਦਿੱਤੀ ਗਈ। ਅਗਾਮੀ ਚੋਣਾਂ ਲਈ ਲਗਭਗ 900 ਜਨਰਲ ਅਬਜ਼ਰਵਰ, 450 ਪੁਲੀਸ ਅਬਜ਼ਰਵਰ ਅਤੇ 800 ਖਰਚਾ ਨਿਗਰਾਨ ਤਾਇਨਾਤ ਕੀਤੇ ਜਾ ਰਹੇ ਹਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×