ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਕਮਿਸ਼ਨ ਵੱਲੋਂ ਦਿੱਲੀ ਦੇ ਸਿਆਸੀ ਆਗੂਆਂ ਨਾਲ ਮੁਲਾਕਾਤ

07:21 AM Dec 19, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਦਸੰਬਰ
ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਲਿਆ। ਨਵੀਂ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਬਾਂਸੁਰੀ ਸਵਰਾਜ, ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪਾਰਟੀ ਨੇਤਾ ਜੈਸਮੀਨ ਸ਼ਾਹ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ ਅਤੇ ਕਈ ਮੁੱਦਿਆਂ ਨੂੰ ਵਿਚਾਰਿਆ ਗਿਆ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੀ ਆਉਣ ਵਾਲੀਆਂ ਦਿੱਲੀ ਚੋਣਾਂ ਲਈ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ। ਐਕਸ ’ਤੇ ਇੱਕ ਪੋਸਟ ਵਿੱਚ ਚੋਣ ਕਮਿਸ਼ਨ ਨੇ ਦੱਸਿਆ, ‘‘ਸੀਈਸੀ ਰਾਜੀਵ ਕੁਮਾਰ ਨੇ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਡਾ. ਸੰਧੂ ਨਾਲ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਮੌਕੇ ਐਨਫੋਰਸਮੈਂਟ ਏਜੰਸੀਆਂ ਨਾਲ ਮੀਟਿੰਗ ਚੱਲ ਰਹੀ ਹੈ। ਇਸ ਤੋਂ ਪਹਿਲਾਂ ਦਿਨ ਵਿੱਚ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਪਹਿਲਾਂ ਕਿਹਾ ਸੀ ਕਿ ਚੋਣ ਕਮਿਸ਼ਨ ਬੁੱਧਵਾਰ ਨੂੰ ਦਿੱਲੀ ਵਿੱਚ ਆਪਣੀ ਚੋਣ ਮਸ਼ੀਨਰੀ ਦੀ ਤਿਆਰੀ ਦੀ ਸਮੀਖਿਆ ਕਰੇਗਾ, ਜਿੱਥੇ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। 70 ਮੈਂਬਰੀ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਚੋਣਾਂ ਹੋਣੀਆਂ ਹਨ।

Advertisement

Advertisement