ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਲੁਧਿਆਣਾ ਦਾ ਦੌਰਾ

10:43 AM Nov 28, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਨਵੰਬਰ
ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅੱਜ ਭਾਰਤੀ ਚੋਣ ਕਮਿਸ਼ਨਰ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਲੁਧਿਆਣਾ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੀ ਸਮੀਖਿਆ ਸਬੰਧੀ ਮੀਟਿੰਗ ਕੀਤੀ। ਅਧਿਕਾਰੀਆਂ ਨੇ ਯੋਗਤਾ ਪਹਿਲੀ ਜਨਵਰੀ 2025 ਦੇ ਆਧਾਰ ’ਤੇ ਵਿਧਾਨ ਸਭਾ ਹਲਕਾ 59-ਸਾਹਨੇਵਾਲ, 60-ਲੁਧਿਆਣਾ ਪੂਰਬੀ ਅਤੇ 61-ਲੁਧਿਆਣਾ ਦੱਖਣੀ ਦੇ ਸਮੂਹ ਕਾਰਜ਼ਾਂ ਦੀ ਘੋਖ ਪੜਤਾਲ ਕੀਤੀ ਗਈ। ਵੋਟਰ ਸੂਚੀਆਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਲੈਣ ਲਈ ਟੀਮ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ ਕੀਤੀ। ਜਿਸ ਵਿੱਚ ਭਾਰਤੀ ਚੋਣ ਕਮਿਸ਼ਨ ਦੇ ਡਾਇਰੈਕਟਰ ਦੀਪਾਲੀ ਮਾਸਿਰਕਰ, ਅਧੀਨ ਸਕੱਤਰ ਮਨੀਸ਼ ਕੁਮਾਰ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਚੋਣ ਤਹਿਸੀਲਦਾਰ ਅਮਨਦੀਪ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਦੌਰਾਨ ਟੋਲ ਫਰੀ ਨੰਬਰ 1950 ’ਤੇ ਕਾਲ ਕਰਕੇ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਵੱਲੋਂ ਨਵੇਂ ਵੋਟਰਾਂ ਦੇ ਫਾਰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਨਵੀਂਆਂ ਵੋਟਾਂ ਬਣਾਉਣ, ਵੋਟ ਕੱਟਵਾਉਣ, ਸੋਧ ਕਰਨ ਆਦਿ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Advertisement

Advertisement