For the best experience, open
https://m.punjabitribuneonline.com
on your mobile browser.
Advertisement

ਚੋਣ ਕਮਿਸ਼ਨ ਵੱਲੋਂ ਐਕਸ ਨੂੰ ਭਾਜਪਾ ਵੱਲੋਂ ਸਾਂਝੀ ਕੀਤੀ ਵੀਡੀਓ ਹਟਾਉਣ ਦੇ ਹੁਕਮ

07:03 AM May 08, 2024 IST
ਚੋਣ ਕਮਿਸ਼ਨ ਵੱਲੋਂ ਐਕਸ ਨੂੰ ਭਾਜਪਾ ਵੱਲੋਂ ਸਾਂਝੀ ਕੀਤੀ ਵੀਡੀਓ ਹਟਾਉਣ ਦੇ ਹੁਕਮ
Advertisement

ਨਵੀਂ ਦਿੱਲੀ, 7 ਮਈ
ਚੋਣ ਕਮਿਸ਼ਨ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਨੂੰ ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਮੁਸਲਿਮ ਭਾਈਚਾਰੇ ਲਈ ਰਾਖਵੇਂਕਰਨ ਸਬੰਧੀ ਸਾਂਝੀ ਕੀਤੀ ਗਈ ਇੱਕ ‘ਐਨੀਮੇਟਡ’ ਵੀਡੀਓ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ‘ਐਕਸ’ ਦੇ ਨੋਡਲ ਅਧਿਕਾਰੀ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਕਰਨਾਟਕ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੀਡੀਓ ਹਟਾਉਣ ਲਈ ਸੋਸ਼ਲ ਮੀਡੀਆ ਮੰਚ ਨੂੰ ਦਿੱਤੇ ਗਏ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਇਤਰਾਜ਼ ਜਤਾਇਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਭਾਜਪਾ ਦੀ ਕਰਨਾਟਕ ਇਕਾਈ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਸਾਂਝੀ ਕੀਤੀ ਗਈ ਵੀਡੀਓ ਨਿਯਮਾਂ ਦੀ ਉਲੰਘਣਾ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×