ਚੋਣ ਕਮਿਸ਼ਨ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਚਿਤਾਵਨੀ
06:34 AM May 24, 2024 IST
Advertisement
ਚੰਡੀਗੜ੍ਹ (ਚਰਨਜੀਤ ਭੁੱਲਰ):
Advertisement
ਚੋਣ ਕਮਿਸ਼ਨ ਨੇ ਅੱਜ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਸੰਸਦੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ’ਤੇ ਚਿਤਾਵਨੀ ਦਿੱਤੀ ਹੈ। ਚੋਣ ਕਮਿਸ਼ਨ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਆਮ ਆਦਮੀ ਪਾਰਟੀ ਨੂੰ ਵੀ ਚਿਤਾਵਨੀ ਦੇ ਚੁੱਕਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਉਸ ਵਕਤ ਚੋਣ ਕਮਿਸ਼ਨ ਦੇ ਨਿਸ਼ਾਨੇ ’ਤੇ ਆ ਗਏ ਸਨ ਜਦੋਂ ਉਨ੍ਹਾਂ ਨੇ ਪੁਣਛ ਵਿੱਚ ਹੋਏ ਦਹਿਸ਼ਤੀ ਹਮਲੇ ਬਾਰੇ ਟਿੱਪਣੀ ਕੀਤੀ ਸੀ। ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਭਵਿੱਖ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦੀ ਤਾਕੀਦ ਕਰਦਿਆਂ ਅਜਿਹੀ ਉਲੰਘਣਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਅੱਜ ਪਟਿਆਲਾ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਏ ਹੋਏ ਸਨ ਤੇ ਅੱਜ ਹੀ ਚੋਣ ਕਮਿਸ਼ਨ ਨੇ ਇਹ ਚਿਤਾਵਨੀ ਜਾਰੀ ਕੀਤੀ ਹੈ।
Advertisement