ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਜਲਦੀ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ: ਸਿਨਹਾ

07:49 AM Aug 12, 2024 IST

ਜੰਮੂ, 11 ਅਗਸਤ
ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਦੁਹਰਾਇਆ ਕਿ ਧਾਰਾ 370 ਰੱਦ ਹੋਣ ਦੇ ਬਾਅਦ ਤੋੋਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਸਬੰਧੀ ਸਰਕਾਰ ਦਾ ਰੁਖ਼ ਬਦਲਿਆ ਨਹੀਂ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਚੋਣ ਕਮਿਸ਼ਨ ਵੱਲੋਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਚੋਣਾਂ ਕਰਵਾਉਣ ਲਈ ਤਿਆਰ ਹੈ। ਉਨ੍ਹਾਂ ਇਹ ਭਰੋਸਾ ਵੀ ਪ੍ਰਗਟਾਇਆ ਕਿ ਇਹ ਚੋਣਾਂ ਸ਼ਾਂਤਮਈ ਤੇ ਨਿਰਪੱਖ ਢੰਗ ਨਾਲ ਹੋਣਗੀਆਂ। ਪੀਟੀਆਈ ਨੂੰ ਦਿੱਤੇ ਇਕ ਇੰਟਰਵਿਊ ਵਿੱਚ ਸਿਨਹਾ ਨੇ ਕਿਹਾ, ‘‘ਚੋਣ ਕਮਿਸ਼ਨ ਦੀ ਪੂਰੀ ਟੀਮ ਜੰਮੂ ਕਸ਼ਮੀਰ ਆਈ ਸੀ ਅਤੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਮਗਰੋਂ ਪਰਤ ਗਈ ਹੈ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਚੋਣ ਕਮਿਸ਼ਨ ਨੇ ਕਰਨਾ ਹੈ ਅਤੇ ਜਿਸ ਢੰਗ ਨਾਲ ਚੀਜ਼ਾਂ ਚੱਲ ਰਹੀਆਂ ਹਨ, ਮੈਨੂੰ ਆਸ ਹੈ ਕਿ ਕਮਿਸ਼ਨ ਵੱਲੋਂ ਸੁਪਰੀਮ ਕੋਰਟ ਦੀ ਇੱਛਾ ਮੁਤਾਬਕ ਜਲਦੀ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਜਾਵੇਗਾ।’’ -ਪੀਟੀਆਈ

Advertisement

Advertisement