For the best experience, open
https://m.punjabitribuneonline.com
on your mobile browser.
Advertisement

ਮਹਾਰਾਸ਼ਟਰ ਤੇ ਝਾਰਖੰਡ ਅਸੈਂਬਲੀ ਲਈ ਚੋਣ ਤਰੀਕਾਂ ਦਾ ਐਲਾਨ ਅੱਜ

10:36 AM Oct 15, 2024 IST
ਮਹਾਰਾਸ਼ਟਰ ਤੇ ਝਾਰਖੰਡ ਅਸੈਂਬਲੀ ਲਈ ਚੋਣ ਤਰੀਕਾਂ ਦਾ ਐਲਾਨ ਅੱਜ
Advertisement

ਨਵੀਂ ਦਿੱਲੀ, 15 ਅਕਤੂਬਰ
ਚੋਣ ਕਮਿਸ਼ਨ ਅੱਜ ਸ਼ਾਮੀਂ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਕਰੇਗਾ। ਕਮਿਸ਼ਨ ਨੇ ਬਾਅਦ ਦੁਪਹਿਰ 3.30 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ, ਜਦਕਿ ਝਾਰਖੰਡ ਵਿਧਾਨ ਸਭਾ ਦਾ ਕਾਰਜਕਾਲ ਅਗਲੇ ਸਾਲ 5 ਜਨਵਰੀ ਨੂੰ ਖਤਮ ਹੋਣਾ ਹੈ। ਕਮਿਸ਼ਨ ਲੋਕ ਸਭਾ ਦੀਆਂ ਤਿੰਨ ਸੀਟਾਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ- ਬਰਨਾਲਾ, ਚੱਬੇਵਾਲ, ਗਿੱਦੜਬਾਹਾ, ਡੇਰਾ ਬਾਬਾ ਨਾਨਕ- ਸਣੇ ਵੱਖੋ ਵੱਖਰੇ ਸੂਬਿਆਂ ਦੀਆਂ 47 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਸਕਦਾ ਹੈ। -ਪੀਟੀਆਈ

Advertisement

Advertisement
Advertisement
Author Image

Advertisement