ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਲਈ ਘਰ-ਘਰ ਭੇਜਿਆ ਜਾਵੇਗਾ ‘ਚੋਣ ਸੱਦਾ’ ਪੱਤਰ

08:27 AM May 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਮਈ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਨਿਵੇਕਲੀ ਪਹਿਲਕਦਮੀ ਕੀਤੀ ਹੈ। ਮੁੱਖ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਵੱਲੋਂ ਬੀਐਲਓਜ਼ (ਬੂਥ ਪੱਧਰੀ ਅਧਿਕਾਰੀ) ਰਾਹੀਂ ਵੋਟਰਾਂ ਨੂੰ ਘਰ-ਘਰ ‘ਚੋਣ ਸੱਦਾ’ ਕਾਰਡ ਭੇਜਿਆ ਜਾਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵੋਟਰਾਂ ਨੂੰ ‘ਚੋਣ ਸੱਦਾ’ ਦਿੱਤਾ ਜਾਵੇਗਾ, ਜਿਸ ਵਿੱਚ ਵੋਟਰਾਂ ਨੂੰ 1 ਜੂਨ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਗਈ ਹੈ। ਇਹ ਕਾਰਡ ਬੀਐਲਓਜ਼ ਵੱਲੋਂ ਘਰ-ਘਰ ਦਿੱਤੇ ਜਾਣਗੇ।
ਸਿਬਿਨ ਸੀ ਨੇ ਕਿਹਾ ਕਿ ਕਾਰਡ ਵਿੱਚ ਇਕ ਕਿਊ ਆਰ ਕੋਡ ਵੀ ਦਿੱਤਾ ਗਿਆ ਹੈ, ਜਿਸ ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵੋਟਿੰਗ ਵਾਲੇ ਦਿਨ ਹਰੇਕ ਬੂਥ ਉੱਤੇ ਵੋਟਰਾਂ ਦੀ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ, ਜਿਸ ਵਿੱਚ ਪੀਣ ਵਾਲਾ ਪਾਣੀ, ਵੇਟਿੰਗ ਏਰੀਆ, ਪੁਰਸ਼ਾਂ ਅਤੇ ਮਹਿਲਾਵਾਂ ਲਈ ਸਾਫ਼-ਸੁਥਰੇ ਪਖਾਨੇ ਅਤੇ ਸ਼ੈੱਡ ਆਦਿ ਸ਼ਾਮਲ ਹਨ। ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਲੋਕ ਸਭਾ ਚੋਣਾਂ-2024 ਵਿੱਚ ਹਿੱਸਾ ਲੈਣ ਅਤੇ ਆਪਣੀ ਵੋਟ ਦੀ ਸਹੀ ਵਰਤੋਂ ਕਰਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Advertisement

Advertisement
Advertisement