ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਣਜੀਤ ਢਿੱਲੋਂ ਦੇ ਹੱਕ ਵਿੱਚ ਚੋਣ ਜਲਸਾ

08:38 AM May 31, 2024 IST

ਗੁਰਿੰਦਰ ਸਿੰਘ
ਲੁਧਿਆਣਾ, 30 ਮਈ
ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਗੁਰਿੰਦਰ ਪਾਲ ਸਿੰਘ ਪੱਪੂ ਦੀ ਸਮੁੱਚੀ ਟੀਮ ਵੱਲੋਂ ਭਾਈ ਰਣਧੀਰ ਨਗਰ ਸਥਿਤ ਖਾਲਸਾ ਚੌਕ ਵਿੱਚ ਚੋਣ ਜਲਸਾ ਕਰਵਾਇਆ ਗਿਆ। ਇਸ ਵਿੱਚ ਇਲਾਕਾ ਵਾਸੀਆਂ ਨੇ ਰਣਜੀਤ ਸਿੰਘ ਢਿੱਲੋਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ੍ਰੀ ਢਿੱਲੋਂ ਦੀ ਬੇਟੀ ਕਿਰਨਪ੍ਰੀਤ ਕੌਰ ਅਤੇ ਜਵਾਈ ਅਮਨਪ੍ਰੀਤ ਸਿੰਘ ਸੰਧੂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਹੋ ਕੇ ਅਕਾਲੀ ਦਲ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦਿਆਂ ਸੰਘਰਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਪੰਜਾਬ ਦਾ ਹਰ ਪੱਖੋਂ ਨੁਕਸਾਨ ਹੋ ਰਿਹਾ ਹੈ, ਇਸ ਲਈ ਇੱਕ ਜੂਨ ਨੂੰ ਉਹ ਆਪਣਾ ਵੋਟ ਪੰਜਾਬ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਪਾਰਟੀ ਨੂੰ ਪਾਉਣ।
ਇਸ ਤੋਂ ਪਹਿਲਾਂ ਐਡਵੋਕੇਟ ਗਗਨਪ੍ਰੀਤ ਸਿੰਘ ਨੇ ਰਣਜੀਤ ਸਿੰਘ ਢਿੱਲੋਂ ਦੇ ਪਰਿਵਾਰਕ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਹਿਲੀ ਜੂਨ ਨੂੰ ਆਪਣੇ ਹਲਕੇ ਵਿੱਚੋਂ ਵੱਧ ਤੋਂ ਵੱਧ ਵੋਟਾਂ ਪਾ ਕੇ ਰਣਜੀਤ ਸਿੰਘ ਢਿੱਲੋਂ ਨੂੰ ਜਿਤਾਉਣਗੇ। ਉਨ੍ਹਾਂ ਰਣਜੀਤ ਸਿੰਘ ਢਿੱਲੋਂ ਦੇ ਪਰਿਵਾਰ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਅਵਤਾਰ ਸਿੰਘ, ਬੀਬੀ ਗੁਰਮੀਤ ਕੌਰ, ਹਰਬੰਸ ਕੌਰ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਹਿਤੇਸ਼ ਇੰਦਰ ਸਿੰਘ ਗਰੇਵਾਲ, ਦਲੀਪ ਸਿੰਘ ਰੰਧਾਵਾ, ਮਨਵਿੰਦਰ ਸਿੰਘ ਬੰਟੀ, ਸੁਰਜੀਤ ਸਿੰਘ ਅਰੋੜਾ, ਪ੍ਰਧਾਨ ਰਾਜਿੰਦਰ ਸਿੰਘ ਗੋਲਡੀ, ਤਲਵਿੰਦਰ ਸਿੰਘ ਵਿੱਕੀ, ਕੈਮੰਡਰ ਦਲਜੀਤ ਸਿੰਘ ਗਰੇਵਾਲ ਆਦਿ ਵੀ ਹਾਜ਼ਰ ਸਨ।

Advertisement

Advertisement
Advertisement