ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਨਿਸ਼ਾਨ: ਕੋਈ ‘ਬੰਸਰੀ’ ਵਜਾਵੇ ਤੇ ਕੋਈ ‘ਬੈਟਰੀ’ ਜਗਾਵੇ..!

09:04 AM May 20, 2024 IST

ਚਰਨਜੀਤ ਭੁੱਲਰ
ਚੰਡੀਗੜ੍ਹ, 19 ਮਈ
ਪੰਜਾਬ ’ਚ ਲੋਕ ਸਭਾ ਦੀਆਂ 13 ਸੀਟਾਂ ’ਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ।
ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਆਜ਼ਾਦ ਉਮੀਦਵਾਰਾਂ ਨੇ ਐਤਕੀਂ ਘਰੇਲੂ ਉਤਪਾਦਾਂ ਨੂੰ ਚੋਣ ਨਿਸ਼ਾਨ ਵਜੋਂ ਲੈਣ ਵਿਚ ਰੁਚੀ ਦਿਖਾਈ ਹੈ। 9 ਆਜ਼ਾਦ ਉਮੀਦਵਾਰਾਂ ਨੇ ਗੈਸ ਸਿਲੰਡਰ ਚੋਣ ਨਿਸ਼ਾਨ ਲਿਆ ਹੈ ਜਦੋਂਕਿ ਪੰਜ ਉਮੀਦਵਾਰਾਂ ਨੇ ਅਲਮਾਰੀ ਚੋਣ ਨਿਸ਼ਾਨ ਲਿਆ ਹੈ। 9 ਆਜ਼ਾਦ ਉਮੀਦਵਾਰਾਂ ਨੇ ਬੈਟਰੀ ਚੋਣ ਨਿਸ਼ਾਨ ਅਤੇ 12 ਉਮੀਦਵਾਰਾਂ ਨੇ ਬਾਲਟੀ ਚੋਣ ਨਿਸ਼ਾਨ ਲਿਆ ਹੈ। ਇਸੇ ਤਰ੍ਹਾਂ ਛੇ ਉਮੀਦਵਾਰਾਂ ਨੇ ਕੇਤਲੀ ਅਤੇ 11 ਉਮੀਦਵਾਰਾਂ ਨੇ ਡਾਇਮੰਡ ਚੋਣ ਨਿਸ਼ਾਨ ਲਿਆ ਹੈ।
ਇੰਜ ਹੀ 8 ਆਜ਼ਾਦ ਉਮੀਦਵਾਰਾਂ ਨੇ ਗੰਨਾ ਕਿਸਾਨ, 12 ਉਮੀਦਵਾਰਾਂ ਨੇ ਟਰੱਕ ਅਤੇ ਛੇ ਉਮੀਦਵਾਰਾਂ ਨੇ ਬੰਸਰੀ ਚੋਣ ਨਿਸ਼ਾਨ ਚੁਣਿਆ ਹੈ। ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਗੁਰਪ੍ਰੀਤ ਕੌਰ ਬਾਜਵਾ ਨੇ ਬੈਟਰੀ ਚੋਣ ਨਿਸ਼ਾਨ ਲਿਆ ਹੈ, ਜਦੋਂ ਕਿ ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਰਾਜਿੰਦਰ ਕੁਮਾਰ ਸ਼ਰਮਾ ਨੇ ਬੰਸਰੀ ਨਿਸ਼ਾਨ ਲਿਆ। ਪਟਿਆਲਾ ਤੋਂ ਆਜ਼ਾਦ ਉਮੀਦਵਾਰ ਬਿੰਦਰ ਕੌਰ ਨੇ ਚੋਣ ਨਿਸ਼ਾਨ ਕੈਂਚੀ ਅਤੇ ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਨੀਲਮ ਨੇ ਚੋਣ ਨਿਸ਼ਾਨ ਆਟੋ ਰਿਕਸ਼ਾ ਲਿਆ ਹੈ। ਹਰ ਉਮੀਦਵਾਰ ਨੇ ਆਪਣੀ ਰੁਚੀ ਅਨੁਸਾਰ ਚੋਣ ਨਿਸ਼ਾਨ ਲਿਆ ਹੈ।
ਵੇਰਵਿਆਂ ਅਨੁਸਾਰ ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ ਜਦੋਂ ਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ। ਇਸੇ ਤਰ੍ਹਾਂ ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ’ਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ’ਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਲੁਧਿਆਣਾ ਤੋਂ 43 ਉਮੀਦਵਾਰਾਂ ’ਚੋਂ 26 ਆਜ਼ਾਦ, ਫ਼ਤਹਿਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ’ਚੋਂ 7 ਆਜ਼ਾਦ, ਫ਼ਰੀਦਕੋਟ ਤੋਂ ਕੁੱਲ 28 ’ਚੋਂ 12 ਆਜ਼ਾਦ, ਫ਼ਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ, ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ’ਚੋਂ 8 ਆਜ਼ਾਦ, ਸੰਗਰੂਰ ਤੋਂ 23 ’ਚੋਂ 9 ਆਜ਼ਾਦ, ਜਦੋਂਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ।

Advertisement

Advertisement
Advertisement
Advertisement