ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਈਆ ਦੇ ਦਰਜਨਾਂ ਪਿੰਡਾਂ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਨਾ ਹੋਏ

08:56 AM Oct 09, 2024 IST

ਦਵਿੰਦਰ ਸਿੰਘ ਭੰਗੂ
ਰਈਆ, 8 ਅਕਤੂਬਰ
ਬਲਾਕ ਰਈਆ ਦੇ ਤਿੰਨ ਦਰਜਨ ਦੇ ਕਰੀਬ ਪਿੰਡਾਂ ਦੇ ਉਮੀਦਵਾਰਾਂ ਨੂੰ ਅੱਜ ਦੂਸਰੇ ਦਿਨ ਦੇਰ ਰਾਤ ਤੱਕ ਚੋਣ ਨਿਸ਼ਾਨ ਨਾ ਅਲਾਟ ਕੀਤੇ ਜਾਣ ਕਾਰਨ ਪ੍ਰਸ਼ਾਸਨ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹਾਕਮ ਧਿਰ ਦੇ ਦਬਾਅ ਕਾਰਨ ਅੱਜ ਤਿੰਨ ਵਜੇ ਤੱਕ 30 ਪਿੰਡਾਂ ਨਾਲ ਸਬੰਧਤ ਆਰਓ ਆਪਣੀਆਂ ਸੀਟਾਂ ’ਤੇ ਹਾਜ਼ਰ ਨਹੀਂ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਰਈਆ ਦੇ ਰੂਮ ਨੰਬਰ 5,6 ਅਤੇ 10 ਦੇ ਆਰ ਉ ਆਪਣੀਆਂ ਸੀਟਾਂ ਤੋ ਗੈਰ ਹਾਜ਼ਰ ਸਨ ਜਿਸ ਕਾਰਨ ਲੋਕ ਵੱਡੀ ਗਿਣਤੀ ਵਿਚ ਖੱਜਲ-ਖ਼ੁਆਰ ਹੁੰਦੇ ਨਜ਼ਰ ਆ ਰਹੇ ਸਨ। ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਪੰਚਾਂ-ਸਰਪੰਚਾਂ ਦੇ ਉਮੀਦਵਾਰਾਂ ਦੇ ਕਾਗ਼ਜ਼ ਵਾਪਸ ਲੈਣ ਦੀ ਮਿਤੀ 7 ਅਕਤੂਬਰ ਤਿੰਨ ਵਜੇ ਤੱਕ ਰੱਖੀ ਗਈ ਸੀ ਉਸ ਉਪਰੰਤ 5 ਵਜੇ ਸਾਮ ਤੱਕ ਚੋਣ ਨਿਸ਼ਾਨ ਅਲਾਟ ਕਰਨ ਦਾ ਸਮਾਂ ਰੱਖਿਆ ਗਿਆ ਸੀ ਪਰ ਅੱਜ ਦੂਸਰੇ ਦਿਨ ਵੀ ਤਿੰਨ ਵਜੇ ਤੱਕ ਆਰ ਗੈਰ ਹਾਜ਼ਰ ਸਨ ਅਤੇ ਪੰਜ ਵਜੇ ਤੱਕ ਕਿਸੇ ਵੀ ਰੂਮ ਦੇ ਬਾਹਰ ਪਿੰਡਾਂ ਦੇ ਉਮੀਦਵਾਰਾਂ ਦੀ ਸੂਚੀ ਅਤੇ ਚੋਣ ਨਿਸ਼ਾਨਾਂ ਦੀ ਲਿਸਟ ਨਹੀਂ ਲੱਗੀ ਹੋਈ ਸੀ। ਇਸੇ ਤਰ੍ਹਾਂ ਪਹਿਲਾ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਵਿਰੋਧੀ ਉਮੀਦਵਾਰਾਂ ਨਾਲ ਭਾਰੀ ਧੱਕੇਸ਼ਾਹੀ ਕੀਤੀ ਗਈ ਸੀ। ਇਸ ਸਬੰਧੀ ਵੱਡੀ ਗਿਣਤੀ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਚੋਣ ਕਮਿਸ਼ਨ ਪੰਜਾਬ ਰਾਜ ਪਾਸੋਂ ਮੰਗ ਕੀਤੀ ਸਮੇਂ ਸਿਰ ਚੋਣ ਨਿਸ਼ਾਨ ਅਲਾਟ ਨਾ ਕਰਨ ਵਾਲੇ ਕਰਮਚਾਰੀ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਧਾਂਦਲੀਆਂ ਦੀ ਨਿਖੇਧੀ ਕੀਤੀ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਐੱਸਡੀ ਬਾਬਾ ਬਕਾਲਾ ਅਮਨਪ੍ਰੀਤ ਸਿੰਘ ਨੂੰ ਮੌਕੇ ’ਤੇ ਪੁੱਜ ਕੇ ਢਿੱਲੀ ਕਾਰਗੁਜ਼ਾਰੀ ਵਾਲੇ ਆਰਓ ਵਿਰੁੱਧ ਕਾਰਵਾਈ ਲਈ ਕਿਹਾ ਗਿਆ ਹੈ।

Advertisement

Advertisement