ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਪੀ ਵੱਲੋਂ ਟਾਹਲੀ ਸਾਹਿਬ ਵਿਖੇ ਚੋਣ ਮੀਟਿੰਗ

07:40 AM May 16, 2024 IST
ਟਾਹਲੀ ਸਾਹਿਬ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਹਿੰਦਰ ਸਿੰਘ ਕੇਪੀ।

ਪੱਤਰ ਪ੍ਰੇਰਕ
ਕਰਤਾਰਪੁਰ, 15 ਮਈ
ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਮੇਂ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਪੱਖਪਾਤ ਕੀਤਿਆਂ ਸਹੂਲਤਾਂ ਦਿੱਤੀਆਂ ਗਈਆਂ ਸਨ। ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਹੂਲਤਾਂ ਘੱਟ ਅਤੇ ਮਸ਼ਹੂਰੀਆਂ ਜ਼ਿਆਦਾ ਕਰਕੇ ਵਾਹ ਵਾਹ ਖੱਟਣਾ ਚਾਹੁੰਦੀ ਹੈ। ਇਹ ਗੱਲ ਪਿੰਡ ਟਾਹਲੀ ਸਾਹਿਬ ਵਿੱਚ ਸਰਕਲ ਜਥੇਦਾਰ ਜਗਰੂਪ ਸਿੰਘ ਚੋਹਲਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਨੇ ਆਖੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੋਚ ਬਦਲ ਚੁੱਕੀ ਹੈ ਪੰਜਾਬ ਦੇ ਲੋਕ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਪਾਸ ਕਰਕੇ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ ਜੋ ਸਿਰਫ ਸੂਬੇ ਦੇ ਵਸਨੀਕਾਂ ਦੇ ਹਿੱਤਾਂ ਦੀ ਗੱਲ ਕਰਦੀ ਹੈ। ਉਨ੍ਹਾਂ ਸੂਬਾ ਸਰਕਾਰ ’ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਮਿਲਦੀਆਂ ਬੁਨਿਆਦੀ ਸਹੂਲਤਾਂ ਦੀ ਘਾਟ ਹੈ ਪਿੰਡਾਂ ਵਿੱਚ ਵਿਕਾਸ ਲਈ ਗਰਾਂਟਾਂ ਦੇਣ ਦੀ ਥਾਂ ਸਿਰਫ ਨਹੀਂ ਪੱਥਰ ਰੱਖ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਜਗਰੂਪ ਸਿੰਘ ਚੋਹਲਾ, ਜਥੇਦਾਰ ਰਣਜੀਤ ਸਿੰਘ ਕਾਲੋ ਤੇ ਨਵਨੀਤ ਸਿੰਘ ਸ਼ੀਨਾ ਮੌਜੂਦ ਸਨ।

Advertisement

Advertisement