For the best experience, open
https://m.punjabitribuneonline.com
on your mobile browser.
Advertisement

ਹਰਦੀਪ ਬੁਟੇਰਲਾ ਵੱਲੋਂ ਕਜਹੇੜੀ ’ਚ ਚੋਣ ਮੀਟਿੰਗ

08:58 AM May 04, 2024 IST
ਹਰਦੀਪ ਬੁਟੇਰਲਾ ਵੱਲੋਂ ਕਜਹੇੜੀ ’ਚ ਚੋਣ ਮੀਟਿੰਗ
ਅਕਾਲੀ ਉਮੀਦਵਾਰ ਹਰਦੀਪ ਬੁਟੇਰਲਾ ਵੱਲੋਂ ਕੀਤੀ ਗਈ ਚੋਣ ਮੀਟਿੰਗ ਵਿੱਚ ਸ਼ਾਮਲ ਲੋਕ।
Advertisement

ਪੱਤਰ ਪ੍ਰੇਰਕ
ਚੰਡੀਗੜ੍ਹ, 3 ਮਈ
ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਆਪਣੀ ਚੋਣ ਮੁਹਿੰਮ ਤਹਿਤ ਪਿੰਡ ਕਜਹੇੜੀ ਵਿੱਚ ਮੀਟਿੰਗ ਕੀਤੀ ਗਈ। ਅਕਾਲੀ ਆਗੂ ਹਰਮੇਸ਼ ਸਿੰਘ ਕਜਹੇੜੀ ਅਤੇ ਅਮਨਦੀਪ ਸਿੰਘ ਦੇ ਯਤਨਾਂ ਸਦਕਾ ਹੋਈ ਇਸ ਮੀਟਿੰਗ ਵਿੱਚ ਪਿੰਡ ਵਾਸੀਆਂ ਵੱਲੋਂ ਸ੍ਰੀ ਬੁਟੇਰਲਾ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਦੀਪ ਸਿੰਘ ਬੁਟੇਰਲਾ ਨੇ ਕਿਹਾ ਕਿ ਉਹ ਆਪਣੇ ਸ਼ਹਿਰ ਚੰਡੀਗੜ੍ਹ ਦੇ ਪੇਂਡੂ ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ ਪ੍ਰੰਤੂ ਇੱਥੇ ਲੰਬੇ ਸਮੇਂ ਤੋਂ ਰਾਜ ਕਰਦੀਆਂ ਆ ਰਹੀਆਂ ਭਾਜਪਾ ਅਤੇ ਕਾਂਗਰਸ ਪਾਰਟੀਆਂ ਨੇ ਪਿੰਡਾਂ ਦੇ ਲੋਕਾਂ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਚੋਣ ਜਿੱਤਣ ਉਪਰੰਤ ਉਹ ਇਹ ਮੰਗਾਂ ਅਤੇ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣਗੇ।
ਇਸ ਮੌਕੇ ਸਰਵਣ ਸਿੰਘ, ਬੰਤ ਸਿੰਘ, ਸਾਧੂ ਸਿੰਘ, ਨਿਰਮਲ ਪੰਚ, ਗੁਰਨਾਮ ਸਿੰਘ, ਧਰਮਿੰਦਰ ਪਿੰਦਾ, ਬਾਲਾ, ਗੁਰਮੀਤ ਟਿਵਾਣਾ, ਦਵਿੰਦਰ ਪੋਲਾ, ਰਘਬੀਰ ਸਿੰਘ ਰੂਬੀ, ਮੋਹਿੰਦਰ ਸਿੰਘ ਆਦਿ ਆਗੂ ਤੇ ਵਰਕਰ ਵੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×