ਬੀਕੇਯੂ ਡਕੌਂਦਾ (ਧਨੇਰ) ਦੀ ਚੋਣ ਮੀਟਿੰਗ
ਪੱਤਰ ਪ੍ਰੇਰਕ
ਸ਼ੇਰਪੁਰ, 10 ਜੂਨ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਗੁਰਬਖਸ਼ਪੁਰਾ ਦੀ ਅਗਵਾਈ ਹੇਠ ਪਿੰਡ ਖੇੜੀ ਖੁਰਦ ਵਿੱਚ ਕੀਤੀ ਗਈ ਚੋਣ ਮੀਟਿੰਗ ਦੌਰਾਨ ਬਲਵੰਤ ਸਿੰਘ ਇਕਾਈ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਗੁਰਪ੍ਰੀਤ ਸਿੰਘ ਮੀਤ ਪ੍ਰਧਾਨ, ਗੁਰਦੀਪ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ ਖਜ਼ਾਨਚੀ, ਰਵਿੰਦਰ ਸਿੰਘ ਪ੍ਰੈਸ ਸਕੱਤਰ ਤੇ ਜਸਪ੍ਰੀਤ ਸਿੰਘ ਸਹਾਇਕ ਸਕੱਤਰ ਚੁਣੇ ਗਏ। ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾ ਨੇ ਕਿਹਾ ਕਿ ਅੱਜ ਜਦੋਂ ਸਮੇਂ ਦੀਆਂ ਸਰਕਾਰਾਂ ਦੀ ਸ਼ਹਿ ’ਤੇ ਕਾਰਪੋਰੇਟ ਛੋਟੀ ਕਿਸਾਨੀ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਹਨ ਅਤੇ ਅਜਿਹੀਆਂ ਕੋਸ਼ਿਸ਼ਾਂ ਨੂੰ ਜਥੇਬੰਦ ਹੋ ਕੇ ਹੀ ਰੋਕਿਆ ਜਾ ਸਕਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਤਕੜੀ ਲਾਮਬੰਦੀ ਪਿੰਡ-ਪਿੰਡ ਜਥੇਬੰਦਕ ਤਾਕਤ ਵਧਾਉਣ ਦਾ ਸੱਦਾ ਦਿੱਤਾ।
ਇਸ ਮੌਕੇ ਜਥੇਬੰਦੀ ਦੇ ਬਲਾਕ ਆਗੂ ਗੁਰਮੁਖ ਸਿੰਘ ਸਮਰਾ, ਰਣਜੀਤ ਸਿੰਘ, ਗਗਨਦੀਪ ਸਿੰਘ, ਭੋਲਾ ਸਿੰਘ ਕਲੇਰਾਂ, ਸੁਰਜੀਤ ਸਿੰਘ ਬਾਜਵਾ ਤੇ ਨਾਇਬ ਸਿੰਘ ਬਾਜਵਾ ਆਦਿ ਹਾਜ਼ਰ ਸਨ।