For the best experience, open
https://m.punjabitribuneonline.com
on your mobile browser.
Advertisement

ਰਵਨੀਤ ਬਿੱਟੂ ਵੱਲੋਂ ਚੋਣ ਮੀਟਿੰਗਾਂ

08:05 AM May 03, 2024 IST
ਰਵਨੀਤ ਬਿੱਟੂ ਵੱਲੋਂ ਚੋਣ ਮੀਟਿੰਗਾਂ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਮਈ
ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 10 ਸਾਲਾਂ ’ਚ ਦੇਸ਼ ਨੂੰ ਬੁਲੰਦੀਆਂ ’ਤੇ ਪੰਹੁਚਾਇਆ ਹੈ ਜਦਕਿ ਦੂਜੀਆਂ ਪਾਰਟੀਆਂ ਸਿਰਫ ਹਵਾਈ ਗੱਲਾਂ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ। ਅੱਜ ਉਨ੍ਹਾਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸ਼ਿਵ ਪੁਰੀ, ਸ਼ਿਵਾਜੀ ਨਗਰ ਅਤੇ ਟਿੱਬਾ ਰੋਡ ਆਦਿ ਖੇਤਰਾਂ ਵਿੱਚ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਲੋਕਾਂ ਨੂੰ ਭਾਜਪਾ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵੱਖ-ਵੱਖ ਚੋਣ ਜਲਸਿਆਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਿਰਫ਼ ਲੁਧਿਆਣਾ ਹੀ ਨਹੀਂ ਬਲਕਿ ਪੰਜਾਬ ਸਮੇਤ ਪੂਰਾ ਦੇਸ਼ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੱਤਾ ਮੁੜ ਭਾਜਪਾ ਹੱਥ ਸੌਂਪਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੰਜਾਬ ਦੀ ਆਰਥਿਕ ਰਾਜਧਾਨੀ ਹੈ, ਜਿੱਥੋਂ ਤਿਆਰ ਕੀਤਾ ਵੱਖ-ਵੱਖ ਕਿਸਮ ਦਾ ਸਾਮਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਸਮੇਤ ਵਿਦੇਸ਼ ’ਚ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਅਨਿਲ ਸਰੀਨ, ਰੇਨੂ ਥਾਪਰ, ਪ੍ਰਵੀਨ ਬਾਂਸਲ, ਗੁਰਦੇਵ ਸ਼ਰਮਾ ਦੇਬੀ, ਹਰਸ਼ ਸ਼ਰਮਾ, ਰਵੀ ਬਤਰਾ, ਜਗਮੋਹਨ ਸ਼ਰਮਾ, ਪ੍ਰਾਨ ਭਾਟੀਆ ਆਦਿ ਨੇ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਉਹ ਰਵਨੀਤ ਬਿੱਟੂ ਦੀ ਜਿੱਤ ਲਈ ਪੂਰੀ ਵਾਹ ਲਗਾਉਣਗੇ।

Advertisement

ਵੜਿੰਗ ਦਾ ਰੋਡ ਸ਼ੋਅ ਨਾਕਾਮ ਰਿਹਾ: ਭਾਜਪਾ

ਭਾਰਤੀ ਜਨਤਾ ਪਾਰਟੀ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਕੀਤੇ ਰੋਡ ਸ਼ੋਅ ਨੂੰ ਨਾਕਾਮ ਕਰਾਰ ਦਿੱਤਾ ਹੈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਕਿਹਾ ਕਿ ਇੰਝ ਲੱਗ ਰਿਹਾ ਹੈ ਜਿਵੇਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦੇ ਵੋਟਰਾਂ ਨੇ ਹੀ ਨਹੀਂ ਸਗੋਂ ਉਨ੍ਹਾਂ ਦੀ ਆਪਣੀ ਪਾਰਟੀ ਦੇ ਕੇਡਰ ਵੱਲੋਂ ਪਹਿਲੇ ਦਿਨ ਹੀ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਰੋਡ ਸ਼ੋਅ ਦੌਰਾਨ ਬਹੁਤ ਘੱਟ ਹਾਜ਼ਰੀ ਸੀ ਜਿਸ ਤੋਂ ਲੱਗਦਾ ਸੀ ਕਿ ਆਮ ਵਰਕਰਾਂ ਵੱਲੋਂ ਇਸ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ।

Advertisement
Author Image

joginder kumar

View all posts

Advertisement
Advertisement
×