ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਚੋਣ ਮੀਟਿੰਗਾਂ

08:31 AM May 03, 2024 IST
ਰਣਜੀਤ ਢਿੱਲੋਂ ਦਾ ਸਨਮਾਨ ਕਰਨ ਕਰਦੇ ਹੋਏ ਗੁਰਦੀਪ ਸਿੰਘ ਲੀਲ ਤੇ ਹੋਰ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਮਈ
ਲੋਕ ਸਭਾ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਦਰਦ ਦੀ ਨਹੀਂ ਬਲਕਿ ਦਿਖਾਵੇ ਦੀ ਰਾਜਨੀਤੀ ਕਰ ਰਹੇ ਹਨ, ਜਿਸ ਤੋਂ ਪੰਜਾਬ ਨੂੰ ਬਚਾਉਣ ਦੀ ਲੋੜ ਹੈ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਢਿੱਲੋਂ ਅੱਜ ਹਾਊਸਿੰਗ ਬੋਰਡ ਕਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਗੁਰਦੀਪ ਸਿੰਘ ਲੀਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਭਵਿੱਖ ਦੀਆਂ ਪੀੜ੍ਹੀਆਂ ਨੂੰ ਕਰਜ਼ਈ ਕਰ ਰਹੇ ਹਨ ਇਸ ਲਈ ਹੁਣ ਵੋਟਰਾਂ ਨੂੰ ਆਪਣੇ ਅਤੇ ਪਰਾਏ ਨੂੰ ਸਮਝਕੇ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਵਿਧਾਨ ਸਭਾ ਚੋਣਾਂ ਵਿੱਚ ਕੀਤੀ ਗਲਤੀ ਦੁਹਰਾ ਕੇ ਮੁੜ ਪਛਤਾਉਣਾ ਨਾ ਪਵੇ।
ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ 10 ਸਾਲ ਬਰਬਾਦ ਕੀਤੇ ਹਨ ਅਤੇ ਹੁਣ ਉਹ ਆਪਣੀ ਹਾਰ ਨੂੰ ਵੇਖਦਿਆਂ ਪਾਰਟੀ ਬਦਲਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ‘ਆਪ’ ਉਮੀਦਵਾਰ ਵੀ ਦਲਬਦਲੂ ਹੈ ਅਤੇ ਵੜਿੰਗ ਵੀ ਬਾਹਰੀ ਹੈ ਉਸ ਨੂੰ ਲੋਕਾਂ ਦੇ ਮਸਲੇ ਤਾਂ ਛੱਡੋ ਲੁਧਿਆਣਾ ਬਾਰੇ ਹੀ ਕੋਈ ਜਾਣਕਾਰੀ ਹੈ।

Advertisement

Advertisement