For the best experience, open
https://m.punjabitribuneonline.com
on your mobile browser.
Advertisement

ਵਿਧਾਇਕਾ ਅਰੁਣਾ ਚੌਧਰੀ ਨੇ ਕੀਤੀਆਂ ਚੋਣ ਮੀਟਿੰਗਾਂ

09:45 AM Apr 22, 2024 IST
ਵਿਧਾਇਕਾ ਅਰੁਣਾ ਚੌਧਰੀ ਨੇ ਕੀਤੀਆਂ ਚੋਣ ਮੀਟਿੰਗਾਂ
ਵਿਧਾਇਕ ਅਰੁਣਾ ਚੌਧਰੀ ਅਤੇ ਅਸ਼ੋਕ ਚੌਧਰੀ ਦਾ ਸਵਾਗਤ ਕਰਦੇ ਹੋਏ ਲੋਕ।
Advertisement

ਸਰਬਜੀਤ ਸਾਗਰ
ਦੀਨਾਨਗਰ, 21 ਅਪਰੈਲ
ਲੋਕ ਸਭਾ ਚੋਣਾਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਅਰੁਣਾ ਚੌਧਰੀ ਵੱਲੋਂ ਅੱਜ ਆਪਣੇ ਹਲਕੇ ਅੰਦਰ ਚੋਣ ਪ੍ਰਚਾਰ ਮੁਹਿੰਮ ਦਾ ਆਗ਼ਾਜ਼ ਪਿੰਡ ਦਬੁਰਜੀ ਤੋਂ ਕੀਤਾ ਗਿਆ। ਉਨ੍ਹਾਂ ਦਬੁਰਜੀ ਤੋਂ ਇਲਾਵਾ ਮਰਾੜਾ, ਮਕੌੜਾ, ਟਾਂਡਾ, ਓਗਰਾ, ਕਾਹਨਾ, ਨਰੰਗਪੁਰ, ਚਿੱਟੀ ਅਤੇ ਜੋਗਰ ਵਿੱਚ ਮੀਟਿੰਗਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀ ਉਮੀਦਵਾਰ ਦਾ ਰਸਮੀ ਐਲਾਨ ਹੋਣ ਵਾਲਾ ਹੈ ਤੇ ਪਾਰਟੀ ਜਿਸ ਨੂੰ ਵੀ ਟਿਕਟ ਦੇਵੇਗੀ ਉਹ ਉਨ੍ਹਾਂ ਦੇ ਨਾਲ ਹਨ ਅਤੇ ਆਪਣੇ ਸਮੂਹ ਵੋਟਰਾਂ-ਸਪੋਰਟਰਾਂ ਤੇ ਆਮ ਲੋਕਾਂ ਨੂੰ ਇਹ ਬੇਨਤੀ ਕਰਦੇ ਹਨ ਕਿ ਹਲਕਾ ਗੁਰਦਾਸਪੁਰ ਦੇ ਸਰਵਪੱਖੀ ਵਿਕਾਸ ਲਈ ਕਾਂਗਰਸ ਪਾਰਟੀ ਨੂੰ ਅੱਗੇ ਲੈ ਕੇ ਆਉਣ।
ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਡਰਾਮੇਬਾਜ਼ਾਂ ਦੀ ਪਾਰਟੀ ਹੈ ਅਤੇ ਪਿਛਲੀਆਂ ਚੋਣਾਂ ਵਿੱਚ ਇੱਕ ਵੱਡਾ ਡਰਾਮੇਬਾਜ਼ ਫ਼ਿਲਮੀ ਗੱਲਾਂ ਸੁਣਾ ਕੇ ਵੋਟਾਂ ਲੈ ਗਿਆ ਪਰ ਉਸ ਨੇ ਪੰਜ ਸਾਲ ਹਲਕਾ ਵਾਸੀਆਂ ਦੀ ਸਾਰ ਨਹੀਂ ਲਈ। ਅਰੁਣਾ ਚੌਧਰੀ ਨੇ ਕਿਹਾ ਕਿ ਇਸ ਵਾਰ ਲੋਕ ਕਿਸੇ ਭੁਲੇਖੇ ਵਿੱਚ ਨਾ ਆਉਣ ਅਤੇ ਗ਼ਰੀਬਾਂ ਤੇ ਮਜ਼ਦੂਰਾਂ ਦੀ ਪਾਰਟੀ ਵਜੋਂ ਜਾਣੀ ਜਾਂਦੀ ਕਾਂਗਰਸ ਪਾਰਟੀ ਨੂੰ ਆਪਣਾ ਕੀਮਤੀ ਵੋਟ ਦੇਣ। ਉਨ੍ਹਾਂ ਦਾਅਵਾ ਕੀਤਾ ਕਿ ਆਪਣੇ ਕਾਰਜਕਾਲ ਦੌਰਾਨ ਬਤੌਰ ਕੈਬਨਿਟ ਮੰਤਰੀ ਉਨ੍ਹਾਂ ਨੇ ਦੀਨਾਨਗਰ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਕਈ ਵੱਡੇ ਪ੍ਰਾਜੈਕਟ ਲਿਆ ਕੇ ਇਲਾਕੇ ਦੀ ਦਸ਼ਾ ਦਾ ਸੁਧਾਰਦਿਆਂ ਵਿਕਾਸ ਪੱਖੋਂ ਪੱਧਰ ਉੱਚਾ ਕੀਤਾ ਹੈ।
ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਚੌਧਰੀ ਨੇ ਪਹਿਲੇ ਹੀ ਦਿਨ ਲੋਕਾਂ ਵੱਲੋਂ ਦਿੱਤੇ ਗਏ ਭਰਵੇਂ ਹੁੰਗਾਰੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Advertisement

Advertisement
Author Image

Advertisement
Advertisement
×