ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦ ਉਮੀਦਵਾਰ ਬਰਾੜ ਵੱਲੋਂ ਪਿੰਡਾਂ ਵਿੱਚ ਚੋਣ ਮੀਟਿੰਗਾਂ

08:31 AM May 23, 2024 IST
ਕਮਲਜੀਤ ਸਿੰਘ ਬਰਾੜ ਨੂੰ ਲੱਡੂਆਂ ਨਾਲ ਤੋਲਦੇ ਹੋਏ ਇਲਾਕਾ ਵਾਸੀ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਮਈ
ਪੰਥਕ ਜਥੇਬੰਦੀਆਂ ਦੇ ਸਾਂਝੇ ਆਜ਼ਾਦ ਉਮੀਦਵਾਰ ਕਮਲਜੀਤ ਸਿੰਘ ਬਰਾੜ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਅਤੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਲੋਕਾਂ ਤੋਂ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ ਕਿਉਂਕਿ ਦੋਵੇਂ ਉਮੀਦਵਾਰ ਸਮਾਜਿਕ ਏਕਤਾ ਅਤੇ ਆਪਸੀ ਭਾਈਚਾਰਕ ਹਿੰਦੂ-ਸਿੱਖ ਸਾਂਝ ਨੂੰ ਖ਼ਤਮ ਕਰਨ ਵਾਲੀਆਂ ਗੱਲਾਂ ਕਰ ਰਹੇ ਹਨ।
ਸ੍ਰੀ ਬਰਾੜ ਅੱਜ ਆਪਣੇ ਚੋਣ ਪ੍ਰਚਾਰ ਦੌਰਾਨ ਪਿੰਡ ਝਾਂਡੇ, ਥਰੀਕੇ, ਦਾਦ, ਠੱਕਰਵਾਲ, ਦੋਲੋਂ ਖੁਰਦ, ਖੇੜੀ, ਲਲਤੋਂ ਖੁਰਦ, ਲਲਤੋਂ, ਬੀਹਲਾ, ਜੱਸੋਵਾਲ ਅਤੇ ਦੋਲੋਂ ਕਲਾਂ ਦੇ ਦੌਰੇ ਦੌਰਾਨ ਵੋਟਰਾਂ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਬਰਾੜ ਦੀ ਚੋਣ ਮੁਹਿੰਮ ਦਿਨ ਬਦਿਨ ਤੇਜ਼ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਕਈ ਥਾਈਂ ਲੱਡੂਆਂ ਨਾਲ ਵੀ ਤੋਲਿਆ ਗਿਆ।
ਇਸ ਮੌਕੇ ਕਮਲਜੀਤ ਸਿੰਘ ਬਰਾੜ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਹੁਣ ਵੇਲਾ ਹੈ ਕਿ ਇਨ੍ਹਾਂ ਸਾਜ਼ਿਸ਼ੀ ਲੋਕਾਂ ਨੂੰ ਸ਼ੀਸ਼ਾ ਦਿਖਾ ਕੇ ਵਾਪਸ ਘਰ ਭੇਜਿਆ ਜਾਵੇ ਅਤੇ ਪੰਜਾਬ ਅਤੇ ਪੰਥ ਪ੍ਰਸਤ ਚਿਹਰਿਆਂ ਨੂੰ ਅੱਗੇ ਲਿਆਂਦਾ ਜਾਵੇ।

Advertisement

Advertisement
Advertisement