ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ੈਰੀ ਕਲਸੀ ਵੱਲੋਂ ਸਰਹੱਦ ਨੇੜਲੇ ਪਿੰਡਾਂ ’ਚ ਚੋਣ ਮੀਟਿੰਗਾਂ

10:45 AM May 27, 2024 IST
ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਚੇਅਰਮੈਨ ਜਗਜੀਤ ਸਿੰਘ ਕਾਹਲੋਂ।-ਫੋਟੋ: ਸੱਖੋਵਾਲੀਆ

ਨਿੱਜੀ ਪੱਤਰ ਪ੍ਰੇਰਕ
ਡੇਰਾ ਬਾਬਾ ਨਾਨਕ, 26 ਮਈ
‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਜਿੱਥੇ ਕੌਮਾਂਤਰੀ ਸੀਮਾ ਨੇੜਲੇ ਪਿੰਡਾਂ ਅਤੇ ਕਸਬਿਆਂ ’ਚ ਚੋਣ ਮੀਟਿੰਗਾਂ ਕਰ ਕੇ ਲੋਕਾਂ ਨੂੰ ‘ਆਪ’ ਸਰਕਾਰ ਦੇ ਲੰਘੇ ਦੋ ਸਾਲਾਂ ਤੋਂ ਕੀਤੇ ਕੰਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ, ਉੱਥੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਇਸ ਵਾਰ ‘ਆਪ’ ਉਮੀਦਵਾਰ ਨੂੰ ਜਿਤਾਉਣ। ਸ਼੍ਰੀ ਕਲਸੀ ਵੱਲੋਂ ਭਰੋਸਾ ਦਿੱਤਾ ਜਾ ਰਿਹਾ ਹੈ ਕਿ ਉਹ ਸੀਮਾ ਨੇੜਲੇ ਪਿੰਡਾਂ ਕਸਬਿਆਂ ’ਚ ਹੈਰਾਨੀਜਨਕ ਵਿਕਾਸ ਕਰਵਾਉਣਗੇ ਤੇ ਅਜਿਹਾ ਕਰਨ ’ਚ ਫੇਲ੍ਹ ਹੋਏ ਤਾਂ ਫਿਰ ਵੋਟਾਂ ਲਈ ਨਹੀਂ ਆਉਣਗੇ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਜੀਤ ਸਿੰਘ ਕਾਹਲੋਂ ਨੇ ਧਰਮਕੋਟ ਰੰਧਾਵਾ ’ਚ ਵੱਡੀ ਗਿਣਤੀ ’ਚ ਜੁੜੇ ਲੋਕਾਂ ਨੂੰ ‘ਆਪ’ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੀ ਕਲਸੀ ਕੌਮਾਂਤਰੀ ਸੀਮਾ ਨੇੜਲੇ ਪਿੰਡਾਂ ਤੇ ਕਸਬਿਆਂ ’ਚ ਵਿਕਾਸ ਕਰਵਾਉਣਗੇ। ਇਸੇ ਤਰ੍ਹਾਂ ‘ਆਪ’ ਉਮੀਦਵਾਰ ਕਲਸੀ ਅਤੇ ਟੀਮ ਵੱਲੋਂ ਿੰਡ ਝੰਗੀ, ਰੱਤੜ ਛੱਤੜ, ਧਰਮਾਬਾਦ ਸਮੇਤ ਹੋਰ ਪਿੰਡਾਂ ’ਚ ਜਾ ਕੇ ਲੋਕਾਂ ਤੋਂ ਵੋਟਾਂ ਮੰਗੀਆਂ ਗਈਆਂ। ਇਸ ਮੌਕੇ ਬਲਾਕ ਪ੍ਰਧਾਲ ਸੰਪੂਰਨ ਸਿੰਘ, ਨੈਪੀ ਕਾਹਲੋਂ, ਸਰਬਜੋਤ ਸਿੰਘ, ਚੰਨਣ ਸਿੰਘ ਖ਼ਾਲਸਾ, ਹਰਭਜਨ ਸਿੰਘ ਰਣਸੀਂਹਕੇ ਸਮੇਤ ਹੋਰਾਂ ਨੇ ਵੀ ਆਪਣੇ ਵਿਚਾਰ ਰੱਖੇ।

Advertisement

Advertisement
Advertisement