For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰ ਵੱਲੋਂ ਹਾਜੀਪੁਰ ਖੇਤਰ ਦੇ ਪਿੰਡਾਂ ’ਚ ਚੋਣ ਮੀਟਿੰਗਾਂ

11:25 AM Apr 30, 2024 IST
‘ਆਪ’ ਉਮੀਦਵਾਰ ਵੱਲੋਂ ਹਾਜੀਪੁਰ ਖੇਤਰ ਦੇ ਪਿੰਡਾਂ ’ਚ ਚੋਣ ਮੀਟਿੰਗਾਂ
ਪਿੰਡ ਨਿੱਕੂਚੱਕ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਰਾਜ ਕੁਮਾਰ। -ਫੋਟੋ: ਜਗਜੀਤ
Advertisement

ਪੱਤਰ ਪ੍ਰੇਰਕ
ਮੁਕੇਰੀਆਂ, 29 ਅਪਰੈਲ
‘ਆਪ’ ਉਮੀਦਵਾਰ ਰਾਜ ਕੁਮਾਰ ਚੱਬੇਵਾਲ ਵੱਲੋਂ ਭਖਾਈ ਮੁਹਿੰਮ ਤਹਿਤ ਹਾਜੀਪੁਰ ਨੇੜਲੇ ਪਿੰਡ ਨਿੱਕੂ ਚੱਕ, ਜੁਗਿਆਲ, ਘਗਵਾਲ, ਹੀਰ ਬਹਿ, ਕਮਾਹੀ ਦੇਵੀ, ਮੰਝਲੀ ਪੱਤੀ ਨਾਰੰਗਪੁਰ, ਲੱਬਰ ਪੁਹਾਰੀ, ਬਹਿ ਚੂਹੜ ਵਿਚ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਹਲਕਾ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਪਾਬਲਾ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਕੰਢੀ ਖੇਤਰ ਦਾ ਸਰਵਪੱਖੀ ਵਿਕਾਸ ਕੇਵਲ ‘ਆਪ’ ਸਰਕਾਰ ਨੇ ਹੀ ਸ਼ੁਰੂ ਕੀਤਾ ਹੈ ਅਤੇ ਪਿੰਡ-ਪਿੰਡ ਕੈਂਪ ਲਗਾ ਕੇ ਸ਼ੁਰੂ ਕੀਤੀਆਂ ਸੇਵਾਵਾਂ ਘਰ-ਘਰ ਪੁੱਜਦੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨਕ ਢਾਂਚੇ ਅਤੇ ਪੰਜਾਬ ਦੇ ਹਿੱਤਾਂ ’ਤੇ ਕੀਤੇ ਜਾ ਰਹੇ ਭਾਜਪਾ ਦੇ ਹਮਲਿਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਉਨ੍ਹਾਂ ਦਾ ਸੰਸਦ ਪੁੱਜਣਾ ਜ਼ਰੂਰੀ ਹੈ। ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਭਾਜਪਾ ਪਿੱਛਲੇ ਕਰੀਬ ਇੱਕ ਦਹਾਕੇ ਤੋਂ ਹੁਸ਼ਿਆਰਪੁਰ ਸੰਸਦੀ ਸੀਟ ’ਤੇ ਕਾਬਜ਼ ਹੈ ਅਤੇ ਕੇਂਦਰ ਵਿੱਚ ਸਰਕਾਰ ਵੀ ਭਾਜਪਾ ਦੀ ਹੀ ਹੈ, ਪਰ ਭਾਜਪਾਈ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਰਹੇ ਦੋਵੇਂ ਸੰਸਦ ਮੈਂਬਰ ਕੰਢੀ ਖੇਤਰ ਲਈ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ। ਉਨ੍ਹਾਂ ਡਾ. ਰਾਜ ਕੁਮਾਰ ਚੱਬੇਵਾਲ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ‘ਆਪ’ ਉਮੀਦਵਾਰ ਦਾ ਲੋਕ ਸਭਾ ਵਿੱਚ ਪੁੱਜਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਪਾਬਲਾ ਨੇ ਵੀ ਲੋਕਾਂ ਨੂੰ ਡਾ. ਰਾਜ ਕੁਮਾਰ ਦੇ ਪੱਖ ਵਿੱਚ ਭੁਗਤਣ ਦਾ ਸੱਦਾ ਦਿੱਤਾ।

Advertisement

Advertisement
Author Image

Advertisement
Advertisement
×