ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਅਬਜ਼ਰਵਰ ਵੱਲੋਂ ਡੀਸੀ ਨਾਲ ਮੀਟਿੰਗ

06:37 AM Oct 08, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 7 ਅਕਤੂਬਰ
ਪਟਿਆਲਾ ਜ਼ਿਲ੍ਹੇ ਲਈ ਤਾਇਨਾਤ ਕੀਤੇ ਚੋਣ ਅਬਜ਼ਰਵਰ ਸੀਨੀਅਰ ਆਈਏਐੱਸ ਅਧਿਕਾਰੀ ਤੇ ਨਗਰ ਨਿਗਮ ਬਠਿੰਡਾ ਦੇ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਪੰੰਚਾਇਤ ਚੋਣਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਬੈਠਕ ਕੀਤੀ। ਚੋਣ ਅਬਜ਼ਰਵਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਕੇ ਰਿਪੋਰਟ ਦਿੱਤੀ ਜਾਵੇ ਤੇ ਚੋਣ ਅਮਲ ’ਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਉਨ੍ਹਾਂ 15 ਅਕਤੂਬਰ ਨੂੰ ਗ੍ਰਾਮ ਪੰਚਾਇਤਾਂ ਦੀਆਂ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਸਮੁੱਚਾ ਚੋਣ ਅਮਲ ਪੂਰੀ ਨਿਰਪੱਖਤਾ, ਪਾਰਦਰਸ਼ਤਾ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸਮੁੱਚੇ ਅਧਿਕਾਰੀ ਇਹ ਚੋਣਾਂ ਆਜ਼ਾਦਾਨਾ ਤੇ ਨਿਰਪੱਖਤਾ ਨਾਲ ਕਰਵਾਉਣ ਤਾਂ ਕਿ ਲੋਕਾਂ ਦਾ ਚੋਣ ਪ੍ਰਕ੍ਰਿਆ ਤੇ ਲੋਕਤੰਤਰ ’ਚ ਵਿਸ਼ਵਾਸ਼ ਬਹਾਲ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਪਾਲਣਾ ਸਖ਼ਤੀ ਨਾਲ ਕੀਤੀ ਜਾ ਰਹੀ ਹੈ ਤੇ ਚੋਣ ਅਮਲ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਉਣ ਲਈ ਚੋਣ ਅਮਲੇ ਦੀਆਂ ਰਿਹਰਸਲਾਂ ਕਰਵਾਉਣ ਸਮੇਤ ਵੋਟਾਂ ਪੁਆਉਣ ਦੇ ਸਮੁੱਚੇ ਪ੍ਰਬੰਧ ਮੁਕੰਮਲ ਹਨ। ਇਸ ਮੌਕੇ ਏਡੀਸੀ ਅਨੁਪ੍ਰਿਤਾ ਜੌਹਲ ਤੇ ਆਰਟੀਏ ਨਮਨ ਮੜਕਨ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement