ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਵਸਥੀ ਪ੍ਰਧਾਨ ਅਤੇ ਖਹਿਰਾ ਦੀ ਜਨਰਲ ਸਕੱਤਰ ਵਜੋਂ ਚੋਣ

08:14 AM Jul 28, 2024 IST
ਡੀਟੀਐੱਫ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਇਜਲਾਸ ਵਿਚ ਸ਼ਾਮਲ ਡੈਲੀਗੇਟ ਤੇ ਚੁਣੀ ਗਈ ਨਵੀਂ ਟੀਮ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ , 27 ਜੁਲਾਈ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦਾ ਜ਼ਿਲ੍ਹਾ ਚੋਣ ਇਜਲਾਸ ਸਥਾਨਕ ਵਿਰਸਾ ਵਿਹਾਰ ਵਿੱਚ ਸਮਾਪਤ ਹੋਇਆ। ਇਸ ਮੌਕੇ ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਮੁੱਖ ਮਹਿਮਾਨ, ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਪ੍ਰਤਾਪ ਸਿੰਘ ਠਠਗੜ੍ਹ ਨੇ ਬਤੌਰ ਚੋਣ ਅਬਜ਼ਰਵਰ ਸ਼ਮੂਲੀਅਤ ਕੀਤੀ।
ਸ੍ਰੀ ਠੱਠਗੜ ਨੇ ਨੇ ਅੰਮ੍ਰਿਤਸਰ ਦੀ 33 ਮੈਬਰੀ ਕਮੇਟੀ ਦਾ ਪੈਨਲ ਪੇਸ਼ ਕੀਤਾ, ਜਿਸ ਨੂੰ ਡੈਲੀਗੇਟ ਹਾਊਸ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਡੀਟੀਐੱਫ ਪੰਜਾਬ ਅੰਮ੍ਰਿਤਸਰ ਦੀ ਨਵਗਠਿਤ ਜ਼ਿਲ੍ਹਾ ਕਮੇਟੀ ਵਿੱਚ ਅਸ਼ਵਨੀ ਅਵਸਥੀ ਦੀ ਜ਼ਿਲ੍ਹਾ ਪ੍ਰਧਾਨ, ਗੁਰਬਿੰਦਰ ਸਿੰਘ ਖਹਿਰਾ ਦੀ ਜ਼ਿਲ੍ਹਾ ਜਨਰਲ ਸਕੱਤਰ, ਹਰਜਾਪ ਸਿੰਘ ਬੱਲ ਦੀ ਵਿੱਤ ਸਕੱਤਰ, ਵਿਪਨ ਰਿਖੀ ਦੀ ਸਹਾਇਕ ਵਿੱਤ ਸਕੱਤਰ, ਗੁਰਦੇਵ ਸਿੰਘ ਅਤੇ ਚਰਨਜੀਤ ਸਿੰਘ ਰਜਧਾਨ ਦੀ ਸੀਨੀਅਰ ਮੀਤ ਪ੍ਰਧਾਨ, ਕੰਵਲਜੀਤ ਕੌਰ, ਨਰੇਸ਼ ਸ਼ਰਮਾ, ਕੰਵਰਜੀਤ ਸਿੰਘ, ਰਮਨਜੀਤ ਕੌਰ, ਰਾਜੇਸ਼ ਕੁੰਦਰਾ ਦੀ ਮੀਤ ਪ੍ਰਧਾਨ, ਮਨਪ੍ਰੀਤ ਸਿੰਘ ਦੀ ਜਾਇੰਟ ਸਕੱਤਰ, ਸੁਖਜਿੰਦਰ ਸਿੰਘ ਤੇ ਨਿਰਮਲ ਸਿੰਘ ਦੀ ਜਥੇਬੰਦਕ ਸਕੱਤਰ, ਰਾਜੇਸ਼ ਕੁਮਾਰ ਪਰਾਸ਼ਰ ਦੀ ਪ੍ਰੈਸ ਸਕੱਤਰ, ਗੁਰਪ੍ਰੀਤ ਸਿੰਘ ਨਾਭਾ ਦੀ ਸਹਾਇਕ ਪ੍ਰੈਸ ਸਕੱਤਰ, ਪਰਮਿੰਦਰ ਸਿੰਘ ਰਾਜਾਸਾਂਸੀ ਦੀ ਪ੍ਰਚਾਰ ਸਕੱਤਰ, ਰਾਜਵਿੰਦਰ ਸਿੰਘ ਚਿਮਨੀ, ਕੁਲਦੀਪ ਸਿੰਘ ਵਰਨਾਲੀ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਦੀ ਜ਼ਿਲ੍ਹਾ ਕਮੇਟੀ ਮੈਂਬਰ ਵਜੋਂ ਚੋਣ ਕੀਤੀ ਗਈ। ਪ੍ਰਧਾਨ ਅਵਸਥੀ ਨੇ ਜਥੇਬੰਦੀ ਦੀ ਲੋੜ ਅਤੇ ਲਾਮਬੰਦੀ ਦੀ ਅਹਿਮੀਅਤ ਬਾਰੇ ਦੱਸਿਆ। ਇਜਲਾਸ ਵਿੱਚ ਜਥੇਬੰਦੀ ਦੇ ਬਾਣੀ ਪ੍ਰਧਾਨ ਮਹਿਰੂਮ ਮਾਸਟਰ ਦਾਤਾਰ ਸਿੰਘ ਦੇ ਪਰਿਵਾਰਕ ਮੈਂਬਰਾਂ, ਪਹਿਲੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਹੇਰ, ਸਾਬਕਾ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਭੱਲਾ ਨੇ ਵੀ ਸ਼ਿਰਕਤ ਕੀਤੀ।

Advertisement

Advertisement
Advertisement