ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਿਕਾਰੀ ਸਭਾ ਟਿਵਾਣਾ ਦੀ ਚੋਣ ਰੱਦ

11:25 AM Sep 11, 2024 IST

ਸਰਬਜੀਤ ਸਿੰਘ ਭੱਟੀ
ਲਾਲੜੂ, 10 ਸਤੰਬਰ
ਦਿ ਟਿਵਾਣਾ ਸਹਿਕਾਰੀ ਸਭਾ, ਟਿਵਾਣਾ ਦੀ ਚੋਣ ਸਬੰਧੀ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਹਿਕਾਰਤਾ ਵਿਭਾਗ ਦੇ ਕੁਝ ਅਧਿਕਾਰੀ ਕਥਿਤ ਤੌਰ ’ਤੇ ਗੁਪਤ ਢੰਗ ਨਾਲ ਸਭਾ ਦੀ ਚੋਣ ਕਰਾਉਣ ਲਈ ਸਭਾ ਦੇ ਦਫ਼ਤਰ ਇਕੱਠੇ ਹੋਏ। ਇਸ ਸਬੰਧੀ ਜਦੋਂ ਪਿੰਡ ਦੇ ਸਰਪੰਚ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਸਬੰਧਤ ਅਧਿਕਾਰੀਆਂ ਤੋਂ ਚੋਣ ਕਰਾਉਣ ਸਬੰਧੀ ਜਾਣਕਾਰੀ ਮੰਗੀ ਤਾਂ ਉਨ੍ਹਾਂ ਨੇ ਜਾਣਕਾਰੀ ਦੇਣ ਅਤੇ ਆਪਣੀ ਪਛਾਣ ਦੱਸਣ ਤੋਂ ਇਨਕਾਰ ਕਰ ਦਿੱਤਾ। ਇਸ ’ਤੇ ਸਰਪੰਚ ਤੇ ਸਭਾ ਦੇ ਮੈਂਬਰ ਗੁਲਜਾਰ ਸਿੰਘ ਟਿਵਾਣਾ ਨੇ ਕਿਹਾ ਕਿ ਉਹ ਸਾਰਾ ਮਾਮਲਾ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ, ਗੁਪਤ ਢੰਗ ਨਾਲ ਚੋਣ ਕਰਾਉਣ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਗੇ।
ਇਸ ਮੌਕੇ ਸਭਾ ਦੇ ਪ੍ਰਬੰਧਕ ਨਵਨੀਤ ਸੈਣੀ ਸਣੇ ਇੱਕ ਮਹਿਲਾ ਇੰਸਪੈਕਟਰ ਵੀ ਮੌਕੇ ’ਤੇ ਮੌਜੂਦ ਸਨ। ਪਿੰਡ ਦੇ ਸਰਪੰਚ ਗੁਲਜਾਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਭਾ ਦੇ ਸਕੱਤਰ ਗਿਆਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਣ ਤੋਂ ਇਨਕਾਰ ਕਰ ਦਿੱਤਾ ਤੇ ਚੋਣ ਕਰਾਉਣ ਲਈ ਆਏ ਅਧਿਕਾਰੀ ਉੱਠ ਕੇ ਚਲੇ ਗਏ। ਸਰਪੰਚ ਨੇ ਇਸ ਮਾਮਲੇ ਲਈ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਜਾਂਚ ਦੀ ਮੰਗ ਕੀਤੀ।

Advertisement

ਵਿਭਾਗ ਦੇ ਮੁੱਖ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ: ਸੈਣੀ

ਸਭਾ ਦੇ ਪ੍ਰਬੰਧਕ ਨਵਨੀਤ ਸੈਣੀ ਨੇ ਚੋਣ ਕਰਵਾਉਣ ਦੀ ਪ੍ਰਕਿਰਿਆ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਭਾਗ ਦੇ ਮੁੱਖ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ। ਇਸ ਸਬੰਧੀ ਪੱਖ ਜਾਣਨ ਲਈ ਸਭਾ ਦੇ ਸਕੱਤਰ ਗਿਆਨ ਸਿੰਘ ਨਾਲ ਵੀ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ।

Advertisement
Advertisement