ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 19 ਜਨਵਰੀ ਨੂੰ

05:51 AM Dec 11, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 10 ਦਸੰਬਰ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਆਮ ਚੋਣ 19 ਜਨਵਰੀ 2025 ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ। ਐੱਚਐੱਸਜੀਪੀਸੀ ਦੀਆਂ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਨੇ ਅੱਜ ਇਹ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ 19 ਜਨਵਰੀ ਨੂੰ ਸਾਰੇ 40 ਵਾਰਡਾਂ ’ਚ ਹੋਣ ਵਾਲੀਆਂ ਆਮ ਚੋਣਾਂ ਲਈ ਵੀ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਭੱਲਾ ਨੇ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਪਰੰਤ 20 ਤੋਂ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। ਭੱਲਾ ਨੇ ਦੱਸਿਆ ਕਿ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਤੇ 2 ਜਨਵਰੀ 2025 ਨੂੰ ਬਾਅਦ ਦੁਪਹਿਰ 3 ਵਜੇ ਤਕ ਨਮਾਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਸ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 19 ਜਨਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਵੋਟਾਂ ਪੈਣਗੀਆਂ। ਸ਼ਾਮ ਨੂੰ ਬੂਥਾਂ ’ਤੇ ਹੀ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਜੇਤੂ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ।

Advertisement

Advertisement