ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਨਵੇਂ ਅਹੁਦੇਦਾਰਾਂ ਦੀ ਚੋਣ
ਪੱਤਰ ਪ੍ਰੇਰਕ
ਮਾਛੀਵਾੜਾ, 4 ਨਵੰਬਰ
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਮਾਛੀਵਾੜਾ ਸਾਹਿਬ ਦੀ ਮੀਟਿੰਗ ਸਥਾਨਕ ਦਫ਼ਤਰ ਵਿੱਚ ਹੋਈ। ਇਸ ਵਿੱਚ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਸੁਖਵਿੰਦਰ ਸਿੰਘ ਗਿੱਲ ਨੂੰ ਪ੍ਰਧਾਨ, ਹਰਮਿੰਦਰ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ, ਕੇਵਲ ਸਿੰਘ ਹੇਡੋਂ ਬੇਟ ਮੀਤ ਪ੍ਰਧਾਨ, ਬਖ਼ਸ਼ੀ ਰਾਮ ਜਨਰਲ ਸਕੱਤਰ, ਪ੍ਰੇਮ ਚੰਦ ਸਹਾਇਕ ਸਕੱਤਰ, ਜਗਮੋਹਣ ਸਿੰਘ ਖ਼ਜਾਨਚੀ, ਸੁਭਾਸ਼ ਚੰਦਰ ਨਾਗਪਾਲ ਪ੍ਰੈੱਸ ਸਕੱਤਰ, ਬਹਾਦਰ ਸਿੰਘ ਜਥੇਬੰਦਕ ਸਕੱਤਰ ਅਤੇ ਨਰਿੰਦਰਪਾਲ ਦਫ਼ਤਰ ਸਕੱਤਰ ਚੁਣੇ ਗਏ।
ਫਰੰਟ ਦੇ ਨਵ-ਨਿਯੁਕਤ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਫਰੰਟ ਦਾ ਦਫ਼ਤਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 10 ਤੋਂ 2 ਵਜੇ ਤੱਕ ਖੁੱਲ੍ਹਾ ਰਹੇਗਾ। ਇਸ ਮੌਕੇ ਆੜ੍ਹਤੀ ਬਲਵਿੰਦਰ ਸਿੰਘ ਬਿੰਦਰ, ਜਥੇਦਾਰ ਅਮਰਜੀਤ ਸਿੰਘ ਬਾਲਿਓਂ, ਸੋਮ ਸਿੰਘ, ਰਾਜਿੰਦਰ ਸਿੰਘ ਸਮਰਾਲਾ, ਜਗੀਰ ਸਿੰਘ ਲੌਂਗੀਆ, ਕਰਨੈਲ ਸਿੰਘ, ਸੁਖਪਾਲ, ਜਸਪਾਲ ਸਿੰਘ, ਜਸਵੀਰ ਸਿੰਘ ਗਿੱਲ ਆਦਿ ਵੀ ਮੌਜੂਦ ਸਨ।