ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

10:08 AM Feb 11, 2024 IST
ਪਿੰਡ ਢਿੱਲਵਾਂ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਨਵੇਂ ਚੁਣੇ ਅਹੁਦੇਦਾਰ ਤੇ ਸੀਨੀਅਰ ਆਗੂ। ਫੋਟੋ: ਜਗਤਾਰ ਸਿੰਘ

 

Advertisement

ਪੱਤਰ ਪ੍ਰੇਰਕ
ਲੌਂਗੋਵਾਲ, 10 ਫਰਵਰੀ
ਪਿੰਡੀ ਢਿੱਲਵਾਂ ’ਚ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਅਤੇ 11 ਮੈਂਬਰੀ ਇਕਾਈ ਦੀ ਚੋਣ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਤੇ ਬਲਾਕ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਦੀ ਅਗਵਾਈ ਹੇਠ ਹੋਈ। ਬਲਾਕ ਆਗੂ ਭੋਲਾ ਸਿੰਘ ਪਨਾਚ ਅਤੇ ਇਕਾਈ ਲੌਂਗੋਵਾਲ ਦੇ ਪ੍ਰਧਾਨ ਹਰਦੇਵ ਸਿੰਘ ਦੁੱਲਟ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵੱਲੋਂ 16 ਫਰਵਰੀ ਨੂੰ ਜੋ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਉਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਮੁਹਿੰਮ ਜਾਰੀ ਹੈ। ਇਸੇ ਕੜੀ ਤਹਿਤ ਅੱਜ ਪਿੰਡੀ ਢਿੱਲਵਾਂ ਵਿੱਚ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਪਿੰਡ ਇਕਾਈ ਦੀ ਚੋਣ ਕਰਦਿਆਂ ਪਾਲ ਸਿੰਘ ਨੂੰ ਇਕਾਈ ਪ੍ਰਧਾਨ, ਉੱਗਰ ਸਿੰਘ ਨੂੰ ਮੀਤ ਪ੍ਰਧਾਨ, ਗੁਲਾਬ ਸਿੰਘ ਖਜ਼ਾਨਚੀ, ਬਲਵੀਰ ਸਿੰਘ ਅਤੇ ਗੁਰਚਰਨ ਸਿੰਘ ਸਮੇਤ 11 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਨਵੀਂ ਚੁਣੀ ਕਮੇਟੀ ਦੇ ਆਗੂਆਂ ਨੇ ਵਿਸ਼ਵਾਸ ਦਿਵਾਇਆ ਕਿ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਖਿਲਾਫ 16 ਫਰਵਰੀ ਦੇ ਬੰਦ ਦੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਲੌਂਗੋਵਾਲ ਜਾਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਨਿੱਕਾ ਸਿੰਘ ਦੁੱਲਟ, ਗੁਰਤੇਜ ਸਿੰਘ, ਜਰਨੈਲ ਸਿੰਘ ਪਿੰਡੀ ਕੇਹਰ ਸਿੰਘ ਵਾਲੀ ਆਦਿ ਆਗੂ ਹਾਜ਼ਰ ਸਨ।

Advertisement
Advertisement