For the best experience, open
https://m.punjabitribuneonline.com
on your mobile browser.
Advertisement

ਮਨਿਸਟੀਰੀਅਲ ਸਟਾਫ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

06:54 AM Aug 05, 2024 IST
ਮਨਿਸਟੀਰੀਅਲ ਸਟਾਫ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ
ਨਵੇਂ ਚੁਣੇ ਅਹੁਦੇਦਾਰਾਂ ਨਾਲ ਗੁਰਪ੍ਰੀਤ ਸਿੰਘ ਖੱਟੜਾ ਅਤੇ ਹੋਰ। -ਫੋਟੋ: ਬਸਰਾ
Advertisement

ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਅਗਸਤ
ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਵੱਲੋਂ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਦੀ ਪ੍ਰਧਾਨਗੀ ਹੇਠ ਲੁਧਿਆਣਾ ਈਸਟ ਅਤੇ ਲੁਧਿਆਣਾ ਵੈਸਟ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਅਹੁਦਦਾਰਾਂ ਦੀ ਚੋਣ ਕੀਤੀ ਗਈ। ਇਸ ਮੌਕੇ ਜਸਪਾਲ ਸਿੰਘ, ਦੀਪਕ ਜੈਨ ਅਤੇ ਹਰਪਾਲ ਸਿੰਘ ਭੂੰਦੜੀ ਨੇ ਬਤੌਰ ਪ੍ਰਜਾਈਡਿੰਗ ਅਫਸਰ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਹਾਜ਼ਰ ਦੋਵੇਂ ਤਹਿਸੀਲਾਂ ਦੇ ਮਨਿਸਟੀਰੀਅਲ ਕਾਮਿਆਂ ਵੱਲੋਂ ਅਮਰਜੀਤ ਸਿੰਘ ਨੂੰ ਲੁਧਿਆਣਾ ਵੈਸਟ ਦਾ ਸਰਪ੍ਰਸਤ, ਸੁਰਿੰਦਰਪਾਲ ਸਿੰਘ ਨੂੰ ਪ੍ਰਧਾਨ ਅਤੇ ਕਮਲਪਾਲ ਸਿੰਘ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਹਰਅਮਰਦੀਪ ਸਿੰਘ ਨੂੰ ਲੁਧਿਆਣਾ ਈਸਟ ਦਾ ਸਰਪ੍ਰਸਤ, ਅਮਨਦੀਪ ਸਿੰਘ ਨੂੰ ਪ੍ਰਧਾਨ ਜਦਕਿ ਦਿਲਸ਼ਾਦ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਚੋਣ ਮਗਰੋਂ ਗੁਰਪ੍ਰੀਤ ਖੱਟੜਾ ਨੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਰਵਿਰੋਧ ਚੋਣ ਮਨਿਸਟਰੀਅਲ ਕਾਮਿਆਂ ਦੇ ਏਕੇ ਦਾ ਸਬੂਤ ਹੈ। ਇਸ ਮੌਕੇ ਸਤਪਾਲ ਸਿੰਘ, ਅਮਰਜੀਤ ਸਿੰਘ, ਪਰਵਿੰਦਰ ਸਿੰਘ, ਹਰਿੰਦਰ ਸਿੰਘ ਸਾਹਨੇਵਾਲ, ਮਹਿਜੀਤ ਸਿੰਘ ਗਿੱਲ, ਹਰਜੀਤ ਸਿੰਘ ਹਾਜ਼ਰ ਸਨ।

Advertisement

Advertisement
Advertisement
Author Image

Advertisement