For the best experience, open
https://m.punjabitribuneonline.com
on your mobile browser.
Advertisement

ਸਾਹਿਤਕ ਮੰਚ ਭਗਤਾ ਭਾਈ ਦੇ ਅਹੁਦੇਦਾਰਾਂ ਦੀ ਚੋਣ

08:52 AM Jun 15, 2024 IST
ਸਾਹਿਤਕ ਮੰਚ ਭਗਤਾ ਭਾਈ ਦੇ ਅਹੁਦੇਦਾਰਾਂ ਦੀ ਚੋਣ
ਸਾਹਿਤਕ ਮੰਚ ਭਗਤਾ ਭਾਈ ਦੇ ਨਵੇਂ ਚੁਣੇ ਅਹੁਦੇਦਾਰ।
Advertisement

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 14 ਜੂਨ
ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਸਮਕਾਲ ਦੇ ਸਰੋਕਾਰਾਂ ਦੀਆਂ ਚੁਣੌਤੀਆਂ ਪ੍ਰਤੀ ਚਿੰਤਨਸ਼ੀਲ ਸਾਹਿਤਕ ਮੰਚ ਭਗਤਾ ਭਾਈ ਦੀ ਮੀਟਿੰਗ ਬਲੌਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਇਲਾਕੇ ਦੀਆਂ ਸਾਹਿਤਕ ਖੇਤਰ ਨਾਲ ਸਬੰਧਿਤ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਗਲੇ ਦੋ ਸਾਲਾਂ ਲਈ ਮੰਚ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਨਰਲ ਸਕੱਤਰ ਅੰਮ੍ਰਿਤਪਾਲ ਕਲੇਰ ਨੇ ਪਿਛਲੇ ਦੋ ਸਾਲਾਂ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਸਰਬਸੰਮਤੀ ਨਾਲ ਹੋਈ ਚੋਣ ’ਚ ਪ੍ਰਧਾਨ ਸੁਖਮੰਦਰ ਬਰਾੜ ਗੁੰਮਟੀ, ਸਰਪ੍ਰਸਤ ਬਲੌਰ ਸਿੰਘ ਸਿੱਧੂ, ਮੀਤ ਸਰਪ੍ਰਸਤ ਤਰਲੋਚਨ ਸਿੰਘ ਗੰਗਾ, ਮੀਤ ਪ੍ਰਧਾਨ ਹੰਸ ਸਿੰਘ ਸੋਹੀ ਤੇ ਪ੍ਰਿੰਸੀਪਲ ਸੁਮਨ ਸ਼ਰਮਾ, ਜਨਰਲ ਸਕੱਤਰ ਅੰਮ੍ਰਿਤਪਾਲ ਕਲੇਰ, ਪ੍ਰੈਸ ਸਕੱਤਰ ਰਾਜਿੰਦਰ ਸਿੰਘ ਮਰਾਹੜ, ਵਿੱਤ ਸਕੱਤਰ ਸੁਖਵਿੰਦਰ ਚੀਦਾ, ਮੁੱਖ ਸਲਾਹਕਾਰ ਨਛੱਤਰ ਸਿੰਘ ਸਿੱਧੂ ਤੇ ਡਾ. ਬਲਵਿੰਦਰ ਸਿੰਘ ਸੋਢੀ, ਸੋਸ਼ਲ ਮੀਡੀਆ ਇੰਚਾਰਜ਼ ਸਿਕੰਦਰ ਸਿੰਘ ਕੇਸਰ ਵਾਲਾ, ਗੁਰਵਿੰਦਰ ਮਾਨ ਤੇ ਸਿਕੰਦਰਦੀਪ ਰੂਬਲ ਚੁਣੇ ਗਏ।

Advertisement

Advertisement
Author Image

joginder kumar

View all posts

Advertisement
Advertisement
×