For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਦੇ ਕਿਸਾਨ ਸੈੱਲ ਦੇ ਅਹੁਦੇਦਾਰਾਂ ਦੀ ਚੋਣ

06:35 AM Sep 23, 2024 IST
ਕਾਂਗਰਸ ਦੇ ਕਿਸਾਨ ਸੈੱਲ ਦੇ ਅਹੁਦੇਦਾਰਾਂ ਦੀ ਚੋਣ
ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਜਸਵੀਰ ਸਿੰਘ ਜੱਸੀ।-ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 22 ਸਤੰਬਰ
ਕਾਂਗਰਸ ਦੇ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਅਤੇ ਕੌਮੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਪ੍ਰਵਾਨਗੀ ਨਾਲ ਬਲਾਕ ਸਰਹਿੰਦ ਦਾ ਸਤਨਾਮ ਸਿੰਘ ਹਰਬੰਸਪੁਰਾ ਅਤੇ ਬਲਾਕ ਖੇੜਾ ਦਾ ਗੁਰਜੰਟ ਸਿੰਘ ਸਲੇਮਪੁਰ ਨੂੰ ਪ੍ਰਧਾਨ ਨਿਯੁਕਤ ਕੀਤਾ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਇਨ੍ਹਾਂ ਦਾ ਸਨਮਾਨ ਕੀਤਾ ਗਿਆ। ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੇ ਸ੍ਰੀ ਨਾਗਰਾ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਕਾਂਗਰਸ ਦੇ ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ,ਬਲਾਕ ਪ੍ਰਧਾਨ ਖੇੜਾ ਓਕਾਰ ਸਿੰਘ ਲਾਲ ਜੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਜਿਲਾ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋ, ਬਿਕਰਮਜੀਤ ਸਿੰਘ, ਰਣਜੀਤ ਸਿੰਘ ਕੌਂਸਲਰ ਵਿਸਾਖੀ ਰਾਮ, ਰਾਜਵਿੰਦਰ ਸਿੰਘ ਲਾਡੀ, ਰਵਿੰਦਰ ਸਿੰਘ ਹਰੀਪੁਰ, ਜੱਸਾ ਸਿੰਘ ਪੰਜੋਲੀ, ਮੇਵਾ ਸਿੰਘ, ਸੰਤ ਰਾਮ, ਛਿੰਦਰ ਸਿੰਘ ਰੰਧਾਵਾ, ਜਗਜੀਤ ਸਿੰਘ, ਪ੍ਰਭਦੀਪ ਸਿੰਘ, ਜਗਜੀਤ ਸਿੰਘ ਹਰਲਾਲਪੁਰ ਹਾਜ਼ਰ ਸਨ।

Advertisement

Advertisement
Advertisement
Author Image

Advertisement