ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਚੋਣ

10:35 AM Nov 10, 2024 IST
ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰਜ਼ ਯੂਨੀਅਨ ਦੇ ਚੁਣੇ ਗਏ ਅਹੁਦੇਦਾਰ।

ਗੁਰਬਖਸ਼ਪੁਰੀ
ਤਰਨ ਤਾਰਨ, 9 ਨਵੰਬਰ
ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵੱਲੋਂ ਇਥੇ ਦੋ-ਰੋਜ਼ਾ 39ਵੇਂ ਸੂਬਾ ਡੈਲੀਗੇਟ ਇਜਲਾਸ ਦੌਰਾਨ ਅੱਜ ਜਥੇਬੰਦੀ ਦੀ ਸੂਬਾ ਕਮੇਟੀ ਦੀ ਚੋਣ ਕੀਤੀ ਗਈ। ਇਸ ਦੌਰਾਨ ਗੁਰਦੀਪ ਸਿੰਘ ਮੋਤੀ ਨੂੰ ਸਰਪ੍ਰਸਤ, ਜਗਦੀਸ਼ ਸਿੰਘ ਚਾਹਲ ਨੂੰ ਚੇਅਰਮੈਨ, ਦੀਦਾਰ ਸਿੰਘ ਪੱਟੀ ਨੂੰ ਪ੍ਰਧਾਨ, ਗੁਰਜੰਟ ਸਿੰਘ ਕੋਕਰੀ ਨੂੰ ਜਨਰਲ ਸਕੱਤਰ, ਗੁਰਜੀਤ ਸਿੰਘ ਜਲੰਧਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੁਰਿੰਦਰ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ| ਇਸ ਦੇ ਨਾਲ ਹੀ ਆਗੂ ਟੀਮ ਵੱਲੋਂ ਆਉਂਦੇ ਦਿਨਾਂ ਦੌਰਾਨ ਮੀਟਿੰਗ ਕਰਕੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਡਿਪਟੀ ਜਨਰਲ ਸਕੱਤਰ, ਵਿੱਤ ਸਕੱਤਰ, ਪ੍ਰੈੱਸ ਸਕੱਤਰ, ਜਥੇਬੰਦਕ ਸਕੱਤਰ ਆਦਿ ਅਹੁਦੇਦਾਰਾਂ ਦੀ ਚੋਣ ਕਰੇਗੀ| ਇਥੋਂ ਦੇ ਢਿੱਲੋਂ ਪੈਲੇਸ ਵਿੱਚ ਜਥੇਬੰਦੀ ਦੇ ਸੂਬਾ ਆਗੂ ਗੁਰਦੀਪ ਸਿੰਘ ਮੋਤੀ ਦੀ ਅਗਵਾਈ ਵਿੱਚ ਕੀਤੀ ਚੋਣ ਪ੍ਰਕਿਰਿਆ ਵਿੱਚ ਪੰਜਾਬ ਰੋਡਵੇਜ਼ ਦੇ 18 ਡਿਪੂਆਂ ਤੋਂ ਡੈਲੀਗੇਟਾਂ ਨੇ ਜਥੇਬੰਧਕ ਅਤੇ ਖਰਚਾ ਰਿਪੋਰਟਾਂ ’ਤੇ ਚਰਚਾ ਵਿੱਚ ਭਾਗ ਲਿਆ| ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਏਟਕ ਦੇ ਸੂਬਾ ਪ੍ਰਧਾਨ ਕਾਮਰੇਡ ਬੰਤ ਸਿੰਘ ਬਰਾੜ, ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਸੂਬਾ ਸਲਾਹਕਾਰ ਕਾਮਰੇਡ ਜਗਰੂਪ, ਪੀਐੱਸਈਬੀ ਫੈਡਰੇਸ਼ਨ ਏਟਕ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ, ਪੰਜਾਬ ਸਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੰਦੇਸ਼ ਪੜ੍ਹੇ ਗਏ|

Advertisement

Advertisement