ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੱਖਾਂ ਕਰੋੜਾਂ ਦੀ ਬੋਲੀ ਨਾਲ ਹੋ ਰਹੀ ਸਰਪੰਚਾਂ ਦੀ ਚੋਣ ਲੋਕਤੰਤਰ ਦਾ ਘਾਣ: ਬੇਦੀ

08:57 AM Oct 01, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਸਤੰਬਰ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਕੁਝ ਪਿੰਡਾਂ ਵਿੱਚ ਬੋਲੀ ਦੇ ਕੇ ਸਰਬਸੰਮਤੀ ਨਾਲ ਚੁਣੇ ਜਾ ਰਹੇ ਸਰਪੰਚਾਂ ਦੀ ਪ੍ਰਕਿਰਿਆ ਨੂੰ ਸੰਵਿਧਾਨ ਵਿਰੋਧੀ ਦੱਸਦਿਆਂ ਮੰਗ ਕੀਤੀ ਹੈ ਕਿ ਬੋਲੀ ਦੇ ਕੇ ਸਰਬਸੰਮਤੀ ਨਾਲ ਹੋਈਆਂ ਚੋਣਾਂ ਫੌਰੀ ਰੱਦ ਕੀਤੀਆਂ ਜਾਣ ਅਤੇ ਅਜਿਹੀ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਅਫ਼ਸਰਾਂ ਅਤੇ ਵਿਅਕਤੀਆਂ ਸਖ਼ਤ ਖ਼ਿਲਾਫ਼ ਕਾਨੂੰਨੀ ਕਾਰਵਾਈ ਜਾਵੇ। ਕਿਉਂਕਿ ਚੋਣ ਕਮਿਸ਼ਨ ਵੱਲੋਂ ਸਰਪੰਚੀ ਦੇ ਉਮੀਦਵਾਰ ਲਈ 40 ਹਜ਼ਾਰ ਅਤੇ ਪੰਚੀ ਲਈ 30 ਹਜ਼ਾਰ ਰੁਪਏ ਚੋਣ ਖ਼ਰਚੇ ਦੀ ਸੀਮਾ ਨਿਰਧਾਰਿਤ ਕੀਤੀ ਗਈ ਹੈ ਪਰ ਇੱਥੇ ਚਿੱਟੇ ਦਿਨ ਲੱਖਾਂ ਕਰੋੜਾਂ ਦੀਆਂ ਬੋਲੀਆਂ ਦੇ ਕੇ ਸਰਪੰਚ ਚੁਣੇ ਜਾ ਰਹੇ ਹਨ। ਜਿਸ ਦਾ ਚੋਣ ਕਮਿਸ਼ਨ ਅਤੇ ਹਾਈ ਕੋਰਟ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ।
ਅੱਜ ਇੱਥੇ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਬੋਲੀ ਲਗਾ ਕੇ ਸਰਪੰਚ ਚੁਣਿਆ ਜਾਣਾ ਲੋਕਤੰਤਰ ਦਾ ਘਾਣ ਹੈ। ਜਿਸ ਨੂੰ ਕਿਸੇ ਵੀ ਤਰੀਕੇ ਨਾਲ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀਆਂ ਕਾਰਵਾਈ ਨੂੰ ਠੱਲ੍ਹ ਨਹੀਂ ਪਾਈ ਗਈ ਤਾਂ ਭਵਿੱਖ ਵਿੱਚ ਵਿਧਾਇਕ ਅਤੇ ਸੰਸਦ ਮੈਂਬਰ ਵੀ ਇਸੇ ਤਰ੍ਹਾਂ ਚੁਣੇ ਜਾਣਗੇ? ਇਸ ਤਰ੍ਹਾਂ ਆਮ ਆਦਮੀ ਦਾ ਰਾਜਨੀਤੀ ਵਿੱਚ ਦਾਖ਼ਲਾ ਹੀ ਬੰਦ ਹੋ ਜਾਵੇਗਾ। ਡਿਪਟੀ ਮੇਅਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਚੋਣ ਕਮਿਸ਼ਨ ਨੂੰ ਨਿੱਜੀ ਦਖ਼ਲ ਦੇ ਕੇ ਬੋਲੀ ਲਗਾ ਕੇ ਚੁਣੀਆਂ ਜਾਣ ਵਾਲੀਆਂ ਅਜਿਹੀਆਂ ਪੰਚਾਇਤਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਚੋਣ ਕਮਿਸ਼ਨ ਨੀਂਦ ਤੋਂ ਨਾ ਜਾਗਿਆ ਤਾਂ ਉਹ ਅਦਾਲਤ ਦਾ ਬੂਹਾ ਦਰਵਾਜ਼ਾ ਖੜਕਾਉਣ ਤੋਂ ਗੁਰੇਜ਼ ਨਹੀਂ ਕਰਨਗੇ।

Advertisement

Advertisement