For the best experience, open
https://m.punjabitribuneonline.com
on your mobile browser.
Advertisement

ਕਰਤਾਰਪੁਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ

07:06 AM Sep 17, 2024 IST
ਕਰਤਾਰਪੁਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ
ਕੈਬਨਿਟ ਮੰਤਰੀ ਬਲਕਾਰ ਸਿੰਘ ਨਾਲ ਨਵੇਂ ਚੁਣੇ ਅਹੁਦੇਦਾਰ।
Advertisement

ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 16 ਸਤੰਬਰ
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਨਗਰ ਕੌਂਸਲ ਕਰਤਾਰਪੁਰ ਦੇ ਨਵੇਂ ਚੁਣੇ ਗਏ ਸੀਨੀਅਰ ਮੀਤ ਪ੍ਰਧਾਨ ਮਨਜਿੰਦਰ ਕੌਰ ਅਤੇ ਮੀਤ ਪ੍ਰਧਾਨ ਸ਼ਾਮ ਸੁੰਦਰ ਪਾਲ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਸ਼ਹਿਰ ਦੇ ਵਿਕਾਸ ਲਈ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਕਿਹਾ।
ਚੋਣ ਨੂੰ ਸਰਬਸੰਮਤੀ ਨਾਲ ਨੇਪਰੇ ਚਾੜ੍ਹਨ ’ਤੇ ਸਮੂਹ ਨਗਰ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਚੁਣੇ ਜਾਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਨਗਰ ਕੌਂਸਲ ਦੇ ਦਾਇਰੇ ਅਧੀਨ ਬਹੁ-ਪੱਖੀ ਵਿਕਾਸ ਕਾਰਜ ਕਰਵਾਉਣ ਲਈ ਇਕਜੁੱਟ ਹੋ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ। ਉਹਨਾ ਕਿਹਾ ਕਿ ਵਿਕਾਸ ਦੇ ਕੰਮਾ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕਾਂ ਦੇ ਹਿੱਤ ਵਿੱਚ ਫੈਸਲੇ ਲਏ ਹਨ ਜਿਨ੍ਹਾਂ ਵਿੱਚ 600 ਯੂਨਿਟ ਬਿਜਲੀ ਮੁਆਫੀ, ਆਮ ਆਦਮੀ ਕਲੀਨਿਕ, ਸਰਕਾਰੀ ਨੌਕਰੀਆਂ, ਸਕੂਲ ਆਫ ਐਮੀਨੈਂਸ, ਆਪ ਦੀ ਸਰਕਾਰ, ਆਪ ਦੇ ਦੁਆਰ ਆਦਿ ਲੋਕ ਪੱਖੀ ਪਹਿਲਕਦਮੀਆਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਨਗਰ ਕੌਂਸਲ ਕਰਤਾਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਕਰਵਾਉਣ ਲਈ ਉਪ ਮੰਡਲ ਮੈਜਿਸਟ੍ਰੇਟ ਜਲੰਧਰ-2 ਬਲਬੀਰ ਰਾਜ ਸਿੰਘ ਨੂੰ ਬਤੌਰ ਕਨਵੀਨਰ ਨਿਯੁਕਤ ਕੀਤਾ ਗਿਆ ਸੀ। ਇਸ ਮੌਕੇ ਸਮੂਹ ਕੌਂਸਲਰ, ਕਾਰਜ ਸਾਧਨ ਅਫ਼ਸਰ ਰਣਦੀਪ ਸਿੰਘ ਵੜੈਚ, ਏ.ਐਮ.ਈ. ਗਗਨਦੀਪ ਸਿੰਘ, ਅਕਾਊਂਟੈਂਟ ਗੁਰਲਾਲ ਸਿੰਘ ਆਦਿ ਵੀ ਮੌਜੂਦ ਸਨ।

Advertisement

Advertisement
Advertisement
Author Image

Advertisement