ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੀ ਚੋਣ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ,22 ਜੁਲਾਈ
ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਦੀ ਚੋਣ ਸਬੰਧੀ ਮੀਟਿੰਗ ਸੂਬਾ ਵਧੀਕ ਜਨਰਲ ਸਕੱਤਰ ਮਨਦੀਪ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਖਜ਼ਾਨਾ ਦਫਤਰ ਵਿੱਚ ਹੋਈ। ਮੀਟਿੰਗ ਵਿੱਚ ਅੰਮ੍ਰਿਤਸਰ ਦੇ ਸਮੁਹ ਸਟਾਫ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਸਰਬਸੰਮਤੀ ਨਾਲ ਸੰਦੀਪ ਅਰੋੜਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਤੋਂ ਇਲਾਵਾ ਗੁਰਮੱਖ ਸਿੰਘ ਚਾਹਲ ਨੂੰ ਜ਼ਿਲ੍ਹਾ ਜਨਰਲ ਸਕੱਤਰ, ਤਜਿੰਦਰ ਸਿੰਘ ਛਜਲਵੱਡੀ ਨੂੰ ਜ਼ਿਲ੍ਹਾ ਖਜ਼ਾਨਚੀ ਅਤੇ ਪ੍ਰੋਮਿਲੀ ਕੁਮਾਰੀ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਚੁਣਿਆ ਗਿਆ ਹੈ। ਇਸ ਦੇ ਨਾਲ ਬਾਕੀ ਅਹੁਦਿਆਂ ਦੀ ਵੰਡ ਵੀ ਯੋਗ ਉਮੀਦਵਾਰਾਂ ਨੂੰ ਕਰ ਦਿੱਤੀ ਗਈ।
ਨਵਨਿਯੁਕਤ ਹੋਏ ਜ਼ਿਲ੍ਹਾ ਪ੍ਰਧਾਨ ਅਤੇ ਜਨਰਲ ਸਕੱਤਰ ਵੱਲੋਂ ਇਹ ਵਿਸ਼ਵਾਸ਼ ਦਿਵਾਇਆ ਗਿਆ ਕੇ ਉਹ ਆਪਣਾ ਕੰਮ ਈਮਾਨਦਾਰੀ ਤੇ ਲਗਨ ਨਾਲ ਕਰਨਗੇ ਅਤੇ ਆਪਣੇ ਸਟਾਫ ਦੀ ਹਰ ਕੰਮ ਵਿੱਚ ਪੂਰੀ ਮੱਦਦ ਕਰਨਗੇ। ਇਸ ਮੌਕੇ ਸਮੂਹ ਸਟਾਫ ਵਲੋਂੱ ਨਵੀ ਚੁਣੀ ਗਈ ਟੀਮ ਨੂੰ ਵਧਾਈਆਂ ਦਿੱਤੀਆਂ ਗਈਆਂ।