ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-7 ਦੀ ਪ੍ਰਬੰਧਕ ਕਮੇਟੀ ਦੀ ਚੋਣ
06:33 PM Sep 20, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਸਤੰਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-7, ਚੰਡੀਗੜ੍ਹ ਵਿਖੇ ਸਾਲ 2024-26 ਲਈ ਗੁਰਦੁਆਰਾ ਸਾਹਿਬ ਦੀ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੈਂਬਰਾਂ ਨੇ ਸਰਬਸੰਮਤੀ ਨਾਲ ਹਰਪ੍ਰੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 7-ਸੀ ਚੰਡੀਗੜ੍ਹ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਪ੍ਰਧਾਨ ਅਤੇ ਜਸਵਿੰਦਰ ਸਿੰਘ ਜੱਸਲ ਨੂੰ ਜਨਰਲ ਸਕੱਤਰ ਚੁਣ ਲਿਆ।
ਇਸ ਤੋਂ ਜਸਵਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਚਰਨ ਸਿੰਘ ਮੀਤ ਪ੍ਰਧਾਨ, ਪ੍ਰਭਜੋਤ ਸਿੰਘ ਸੰਯੁਕਤ ਸਕੱਤਰ, ਸਲਵਿੰਦਰ ਸਿੰਘ ਕੈਸ਼ੀਅਰ, ਰਵਿੰਦਰਪਾਲ ਸਿੰਘ ਸਟੋਰ ਕੀਪਰ, ਰਾਜਿੰਦਰ ਸਿੰਘ, ਸਰਬਜੀਤ ਸਿੰਘ, ਮਾਲਵਿੰਦਰ ਸਿੰਘ, ਅਮਰਜੀਤ ਸਿੰਘ ਅਤੇ ਜੋਗਿੰਦਰ ਸਿੰਘ ਸਮੇਤ ਕਾਰਜਕਾਰਨੀ ਕਮੇਟੀ ਦੇ ਹੋਰ ਮੈਂਬਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਜਨਰਲ ਇਜਲਾਸ ਵਿੱਚ ਗੁਰਦੁਆਰਾ ਸਾਹਿਬ ਦੀ ਪੁਰਾਣੀ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਦੋ ਸਾਲਾਂ (2022-2024) ਦੇ ਦਾਨ ਅਤੇ ਖਰਚੇ ਨਾਲ ਸਬੰਧਤ ਲੇਖਾ-ਜੋਖਾ ਪੇਸ਼ ਕੀਤਾ ਗਿਆ।
Advertisement
Advertisement