ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਵੀਗੜ੍ਹ ਵਿੱਚ ‘ਆਪ’ ਉਮੀਦਵਾਰ ਦਾ ਚੋਣ ਦਫ਼ਤਰ ਖੋਲ੍ਹਿਆ

07:27 AM May 23, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 22 ਮਈ
ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਬਲਬੀਰ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਰਾਹ ’ਚ ਕਿਸਾਨਾਂ ਲਈ ਕਿੱਲਾਂ ਗੱਡੀਆਂ ਹਨ, ਉਨ੍ਹਾਂ ਨੂੰ ਸਭ ਤੋਂ ਪਹਿਲਾਂ ਪੁੱਟਿਆ ਜਾਵੇਗਾ। ਉਹ ਅੱਜ ਦੇਵੀਗੜ੍ਹ ਵਿੱਚ ਆਪਣਾ ਚੋਣ ਦਫਤਰ ਖੋਲ੍ਹਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਆਪਣੇ ਹੱਕਾਂ ਲਈ ਲੜਾਈ ਲੜ ਰਹੇ ਪੰਜਾਬ ਦੇ ਕਿਸਾਨਾਂ ’ਤੇ ਗੋਲੀਆਂ ਚਲਾਈਆਂ ਗਈਆਂ, ਉਸ ਵੇਲੇ ਰਾਜੇ ਮਹਾਰਾਜੇ ਅਤੇ ਗਾਂਧੀ ਆਪਣੇ ਹਸਪਤਾਲਾਂ ਅਤੇ ਮਹਿਲਾਂ ’ਚ ਬੈਠੇ ਰਹੇ ਜਦੋਂ ਕਿ ਉਹ ਬਾਰਡਰਾਂ ’ਤੇ ਕਿਸਾਨਾਂ ਦੀ ਮੱਲ੍ਹਮ ਪੱਟੀ ਕਰ ਰਹੇ ਸਨ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਵੀ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

Advertisement

Advertisement
Advertisement