For the best experience, open
https://m.punjabitribuneonline.com
on your mobile browser.
Advertisement

ਚੋਣ ਅਫ਼ਸਰ ਵੱਲੋਂ ਆਬਕਾਰੀ ਅਧਿਕਾਰੀਆਂ ਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ

06:59 AM Mar 30, 2024 IST
ਚੋਣ ਅਫ਼ਸਰ ਵੱਲੋਂ ਆਬਕਾਰੀ ਅਧਿਕਾਰੀਆਂ ਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ
ਸੰਗਰੂਰ ’ਚ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਧਿਕਾਰੀਆਂ ਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ। ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 29 ਮਾਰਚ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਦੀ ਹਦਾਇਤ ਕੀਤੀ ਗਈ।
ਜ਼ਿਲ੍ਹਾ ਚੋਣ ਅਫਸਰ ਨੇ ਸ਼ਰਾਬ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਗੁਪਤ ਸੂਚਨਾ ਦੇ ਆਧਾਰ ’ਤੇ ਜਾਂ ਫਿਰ ਐਕਸਾਈਜ਼ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਕੀਤੀ ਜਾਣ ਵਾਲੀ ਛਾਪਾਮਾਰੀ ਦੌਰਾਨ ਕਿਸੇ ਠੇਕੇ ਉੱਤੇ ਜ਼ਿਆਦਾ ਮਾਤਰਾ ਵਿੱਚ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਹੋਣ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਸ਼ਰਾਬ ਵਿਕਰੇਤਾ ਜਾਂ ਠੇਕੇਦਾਰ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸਪੀ ਪਲਵਿੰਦਰ ਸਿੰਘ ਚੀਮਾ, ਈਟੀਓ ਅਰਪਿੰਦਰ ਕੌਰ ਰੰਧਾਵਾ ਅਤੇ ਐਕਸਾਈਜ਼ ਵਿਭਾਗ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਸ਼ਰਾਬ ਵਿਕਰੇਤਾ ਵੀ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×