For the best experience, open
https://m.punjabitribuneonline.com
on your mobile browser.
Advertisement

ਚੋਣ ਅਫ਼ਸਰ ਵੱਲੋਂ ਸਿਆਸੀ ਨੁਮਾਇੰਦਿਆਂ ਨਾਲ ਬੈਠਕ

08:20 AM Mar 18, 2024 IST
ਚੋਣ ਅਫ਼ਸਰ ਵੱਲੋਂ ਸਿਆਸੀ ਨੁਮਾਇੰਦਿਆਂ ਨਾਲ ਬੈਠਕ
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਡਾ. ਪੱਲਵੀ। -ਫੋਟੋ:ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 17 ਮਾਰਚ
ਆਗਾਮੀ ਲੋਕ ਸਭਾ ਚੋਣਾਂ ਸਬੰਧੀ ਲਾਗੂ ਹੋਣ ਵਾਲੇ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਬੈਠਕ ਕੀਤੀ। ਇਸ ਮੌਕੇ ਉਪ ਮੰਡਲ ਮੈਜਿਸਟਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ, ਅਸੈਂਬਲੀ ਸੈਗਮੈਂਟ 105 ਮਾਲੇਰਕੋਟਲਾ ਅਪਰਨਾ ਐਮ.ਬੀ, ਉਪ ਮੰਡਲ ਮੈਜਿਸਟਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ, ਅਸੈਂਬਲੀ ਸੈਗਮੈਂਟ 106 ਅਮਰਗੜ੍ਹ ਗੁਰਮੀਤ ਕੁਮਾਰ ਬਾਂਸਲ, ਚੋਣ ਤਹਿਸੀਲਦਾਰ ਬ੍ਰਿਜ ਮੋਹਣ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਮੌਜੂਦ ਸਨ। ਬੈਠਕ ਦੌਰਾਨ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਦੌਰਾਨ ਪਾਰਟੀ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖ਼ਰਚੇ ਦੀ ਰੇਟ ਸੂਚੀ ਤੇ ਖ਼ਰਚੇ, ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ ਸਮੇਤ ਚੋਣ ਪ੍ਰਚਾਰ ਬਾਬਤ ਜ਼ਰੂਰੀ ਨਿਰਦੇਸ਼ਾਂ ਦੀ ਕਾਪੀ ਵੀ ਪ੍ਰਦਾਨ ਕੀਤੀ ਗਈ। ਡਾ. ਪੱਲਵੀ ਨੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਆਪਣੇ ਪ੍ਰਚਾਰ ਦੌਰਾਨ ਹਰ ਹੀਲੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਸਮਾਜ, ਜਾਤੀ ਅਤੇ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚਾਈ ਜਾਵੇ।

Advertisement

Advertisement
Author Image

sanam grng

View all posts

Advertisement
Advertisement
×