ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

10:12 AM Sep 16, 2024 IST
ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਰਾਜੇਸ਼ ਜੋਗਪਾਲ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 15 ਸਤੰਬਰ
ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਰਾਜੇਸ਼ ਜੋਗਪਾਲ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਤਹਿਤ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਚੋਣ ਅਧਿਕਾਰੀ ਅੱਜ ਮਿਨੀ ਸਕੱਤਰੇਤ ਵਿੱਚ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਚੋਣ ਛਪਾਈ ਸਮੱਗਰੀ ਜਾਂ ਫਲੈਕਸ ਬਣਾਉਂਦੇ ਸਮੇਂ ਪ੍ਰਿਟਿੰਗ ਪ੍ਰੈੱਸ ਦੀ ਜਾਣਕਾਰੀ ਅਤੇ ਕਿੰਨੀਆਂ ਕਾਪੀਆਂ ਛਾਪਣੀਆਂ ਹਨ, ਇਸ ਬਾਰੇ ਜ਼ਰੂਰ ਦੱਸਿਆ ਜਾਵੇ। ਛਾਪਣ ਵਾਲੀਆਂ ਕਾਪੀਆਂ ਤੇ ਪ੍ਰਿੰਟਰ ਦਾ ਨਾਂ, ਕੁਆਲਿਟੀ ਤੇ ਮਾਤਰਾ ਦੱਸਣੀ ਜ਼ਰੂਰੀ ਹੈ। ਉਮੀਦਵਾਰ ਨੂੰ ਆਪਣੇ ਬਾਰੇ ਜੇ ਕੋਈ ਅਪਰਾਧਿਕ ਮਾਮਲਾ ਹੈ ਉਸ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਿੰਨ ਵਾਰ ਅਖਬਾਰਾਂ ਵਿਚ ਪ੍ਰਕਾਸ਼ਿਤ ਕਰਨਾ ਪਵੇਗਾ। ਚੋਣ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕੀਤੀ ਜਾਏ। ਉਨ੍ਹਾਂ ਸਮੂਹ ਆਰ ਓਜ ਨੂੰ ਆਪੋ ਆਪਣੇ ਖੇਤਰ ਦੇ ਚੋਣ ਦਫਤਰਾਂ ਵਿੱਚ ਸ਼ਿਕਾਇਤ ਬਾਕਸ ਲਵਾਉਣ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਜਿੰਦਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਉਮੀਦਵਾਰਾਂ ਤੇ ਪਾਰਟੀਆਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣੀ ਚਾਹੀਦੀ ਹੈ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਿਸੇ ਵੀ ਪੱਧਰ ’ਤੇ ਨਹੀਂ ਹੋਣ ਦਿੱਤੀ ਜਾਏਗੀ। ਇਸ ਮੌਕੇ ਆਰਓ ਪਿਹੋਵਾ ਅਮਨ ਕੁਮਾਰ, ਆਰਓ ਥਾਨੇਸਰ ਕਪਿਲ ਸ਼ਰਮਾ, ਆਰਓ ਲਾਡਵਾ ਨਸੀਬ ਸਿੰਘ, ਆਰਓ ਸ਼ਾਹਬਾਦ ਵਿਵੇਕ ਚੌਧਰੀ ,ਚੋਣ ਤਹਿਸੀਲਦਾਰ ਸਰਲਾ ਕੌਸ਼ਿਕ, ਸਹਾਇਕ ਮੀਨੂੰ, ਸਰਵਜੀਤ, ਵਿਨੋਦ ਕੁਮਾਰ, ਰਾਜ ਕੁਮਾਰ ਮਹਿੰਦੀ ਰੱਤਾ ਮੌਜੂਦ ਸਨ।

Advertisement

Advertisement