ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਅਫ਼ਸਰਾਂ ਵੱਲੋਂ 555 ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ ਪ੍ਰਵਾਨਗੀ

07:32 AM May 25, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਮਈ
ਜ਼ਿਲ੍ਹਾ ਚੋਣ ਅਫ਼ਸਰਾਂ ਵੱਲੋਂ ਚੋਣ ਮੁਹਿੰਮ ਸਬੰਧੀ ਪ੍ਰਵਾਨਗੀ ਲੈਣ ਲਈ ਦਿੱਤੀਆਂ 1,656 ਅਰਜ਼ੀਆਂ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਜਦੋਂਕਿ 9,616 ਅਰਜ਼ੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਸੂਬੇ ਭਰ ਵਿੱਚ 555 ਆਰਜ਼ੀ ਪਾਰਟੀ ਦਫ਼ਤਰ ਖੋਲ੍ਹਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਅੱਜ ਤੱਕ ਚੋਣ ਮੁਹਿੰਮ ਨਾਲ ਸਬੰਧਤ ਗਤੀਵਿਧੀਆਂ ਦੀ ਪ੍ਰਵਾਨਗੀ ਲਈ 12,583 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 23 ਮਈ ਤੱਕ 9,616 ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਪ੍ਰਵਾਨ ਕਰ ਲਈਆਂ ਗਈਆਂ ਹਨ ਜਦਕਿ ਸਿਰਫ਼ 378 ਅਰਜ਼ੀਆਂ ਬਕਾਇਆ ਹਨ ਤੇ 318 ਅਰਜ਼ੀਆਂ ਸਮੀਖਿਆ ਅਧੀਨ ਹਨ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਹਵਾਈ ਗੁਬਾਰਿਆਂ ਲਈ 10 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਘਰ-ਘਰ ਜਾ ਕੇ ਪ੍ਰਚਾਰ ਕਰਨ ਦੀ ਪ੍ਰਵਾਨਗੀ ਲਈ 144 ਅਰਜ਼ੀਆਂ ਨੂੰ ਮਨਜ਼ੂਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈਲੀਕਾਪਟਰ ਅਤੇ ਹੈਲੀਪੈਡ ਦੀ ਵਰਤੋਂ ਲਈ 25 ਅਰਜ਼ੀਆਂ ਤੇ ਲਾਊਡ ਸਪੀਕਰ ਪਰਮਿਟ ਲਈ 9 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ ਪੈਂਫ਼ਲਿਟ ਵੰਡਣ ਲਈ 59 ਅਰਜ਼ੀਆਂ ਪ੍ਰਵਾਨ ਕੀਤੀਆਂ ਗਈਆਂ ਹਨ ਜਦਕਿ ਵੀਡੀਓ ਵੈਨ ਦੀ ਮਨਜ਼ੂਰੀ ਲਈ 54, ਲਾਊਡਸਪੀਕਰ ਸਮੇਤ ਮੀਟਿੰਗਾਂ ਕਰਨ ਲਈ 2083 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲਾਊਡਸਪੀਕਰ ਤੋਂ ਬਿਨਾਂ ਮੀਟਿੰਗਾਂ ਲਈ 279 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਦਕਿ ਨੁੱਕੜ ਮੀਟਿੰਗਾਂ ਅਤੇ ਲਾਊਡ ਸਪੀਕਰਾਂ ਲਈ 2653 ਦਰਖਾਸਤਾਂ ਪ੍ਰਵਾਨ ਕੀਤੀਆਂ ਗਈਆਂ ਹਨ।

Advertisement

Advertisement