For the best experience, open
https://m.punjabitribuneonline.com
on your mobile browser.
Advertisement

ਅਕਾਲੀ ਉਮੀਦਵਾਰ ਰਾਜਵਿੰਦਰ ਸਿੰਘ ਵੱਲੋਂ ਪਿੰਡਾਂ ’ਚ ਚੋਣ ਰੈਲੀਆਂ

10:50 AM Apr 30, 2024 IST
ਅਕਾਲੀ ਉਮੀਦਵਾਰ ਰਾਜਵਿੰਦਰ ਸਿੰਘ ਵੱਲੋਂ ਪਿੰਡਾਂ ’ਚ ਚੋਣ ਰੈਲੀਆਂ
ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ।
Advertisement

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 29 ਅਪਰੈਲ
ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਵੱਲੋਂ ਫਰੀਦਕੋਟ ਵਿਧਾਨ ਸਭਾ ਹਲਕੇ ਵਿੱਚ ਕੀਤੀਆਂ ਗਈਆਂ ਚੋਣ ਰੈਲੀਆਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਨ੍ਹਾਂ ਰੈਲੀਆਂ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੀਤੀ। ਇਸ ਮੌਕੇ ਸੁਰਜੀਤ ਸਿੰਘ ਸ਼ਤਾਬ, ਸਰਪੰਚ ਸੋਹਨ ਲਾਲ, ਐੱਸ.ਜੀ.ਪੀ.ਸੀ ਮੈਂਬਰ ਗੁਰਵਿੰਦਰ ਭੋਲੂਵਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਕਮੇਟੀ ਵੀ ਮੌਜੂਦ ਸੀ। ਪਿੰਡ ਦੀਪ ਸਿੰਘ ਵਾਲਾ, ਸਾਦਿਕ, ਅਰਾਈਆਂ ਵਾਲਾ, ਗੋਲੇਵਾਲਾ ਅਤੇ ਫਰੀਦਕੋਟ ਵਿੱਚ ਇੱਕ ਦਰਜਨ ਤੋਂ ਵੱਧ ਕੀਤੀਆਂ ਗਈਆਂ ਮੀਟਿੰਗਾਂ ਵਿੱਚ ਅਕਾਲੀ ਦਲ ਦੇ ਆਗੂਆਂ ਤੋਂ ਇਲਾਵਾ ਵਰਕਰਾਂ ਅਤੇ ਪਿੰਡ ਵਾਸੀਆਂ ਨੇ ਵੀ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ। ਅਕਾਲੀ ਉਮੀਦਵਾਰ ਰਾਜਵਿੰਦਰ ਸਿੰਘ, ਅਕਾਲੀ ਆਗੂ ਸ਼ੀਤਲ ਸਿੰਘ ਦੇ ਬੇਟੇ ਹਨ ਅਤੇ ਫਰੀਦਕੋਟ ਦੇ ਸੀਨੀਅਰ ਅਕਾਲੀ ਆਗੂ ਗੁਰਦੇਵ ਸਿੰਘ ਬਾਦਲ ਦੇ ਦੋਹਤੇ ਹਨ।
ਅਕਾਲੀ ਉਮੀਦਵਾਰ ਰਾਜਵਿੰਦਰ ਸਿੰਘ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਹਲਕੇ ਵਿੱਚ ਉਨ੍ਹਾਂ ਨੂੰ ਚੰਗਾ ਸਮਰਥਨ ਮਿਲ ਰਿਹਾ ਹੈ। ਫ਼ਰੀਦਕੋਟ ਵਿੱਚ ਅਕਾਲੀ ਦਲ ਪਹਿਲੀ ਵਾਰ ਇਕਲਿਆਂ ਚੋਣ ਲੜ ਰਿਹਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰ ਕੇ ਚੋਣਾਂ ਲੜੀਆਂ ਸਨ।

Advertisement

Advertisement
Author Image

Advertisement
Advertisement
×