For the best experience, open
https://m.punjabitribuneonline.com
on your mobile browser.
Advertisement

ਗੁਰਜੀਤ ਔਜਲਾ ਵੱਲੋਂ ਸਰਹੱਦੀ ਪਿੰਡਾਂ ਵਿੱਚ ਚੋਣ ਰੈਲੀਆਂ

06:59 AM May 15, 2024 IST
ਗੁਰਜੀਤ ਔਜਲਾ ਵੱਲੋਂ ਸਰਹੱਦੀ ਪਿੰਡਾਂ ਵਿੱਚ ਚੋਣ ਰੈਲੀਆਂ
ਪਿੰਡ ਜਗਦੇਵ ਖੁਰਦ ਵਿੱਚ ਰੈਲੀ ਮੌਕੇ ਮੰਚ ’ਤੇ ਮੌਜੂਦ ਗੁਰਜੀਤ ਔਜਲਾ ਤੇ ਹੋਰ ਆਗੂ।
Advertisement

ਰਾਜਨ ਮਾਨ
ਰਮਦਾਸ, 14 ਮਈ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ਵੱਲੋਂ ਪੂਰੀ ਤਰ੍ਹਾਂ ਫਿਰਕੂ ਤਾਣਾ ਬਾਣਾ ਬੁਣਿਆ ਜਾ ਚੁੱਕਾ ਹੈ। ਲੋਕਾਂ ਨੂੰ ਧਰਮ ਦੇ ਨਾਂ ’ਤੇ ਵੰਡਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿੱਚ ਫਿਰਕੂ ਵੰਡੀਆਂ ਪਾਉਣ ਵਾਲੀ ਭਾਜਪਾ ਨੂੰ ਠਿੱਬੀ ਲਾ ਕੇ ਇਸ ਵਾਰ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣਾ ਦਿਓ। ਜਾਣਕਾਰੀ ਅਨੁਸਾਰ ਗੁਰਜੀਤ ਔਜਲਾ ਨੇ ਅੱਜ ਸਰਹੱਦੀ ਪਿੰਡਾਂ ਜਗਦੇਵ ਖੁਰਦ, ਗੱਗੋਮਾਹਲ, ਪੱਛੀਆਂ ਅਤੇ ਸਹਿੰਸਰਾ ਕਲਾਂ ਵਿੱਚ ਚੋਣ ਰੈਲੀਆਂ ਕੀਤੀਆਂ। ਇਸ ਮੌਕੇ ਉਨ੍ਹਾਂ ਨਾਲ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਸ੍ਰੀ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਅਜਨਾਲਾ ਵੀ ਸਨ। ਵੱਖ-ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਗੁਰਜੀਤ ਔਜਲਾ ਨੇ ਕਿਹਾ ਕਿ ਦੇਸ਼ ਵਿੱਚ ਅਨੇਕ ਧਰਮ ਹਨ, ਸਾਨੂੰ ਸਾਰਿਆਂ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਅੰਮ੍ਰਿਤਸਰ ਸ਼ਹਿਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਦੇ ਹਰ ਕੋਨੇ ਤੋਂ ਲੋਕ ਆਉਂਦੇ ਹਨ। ਇਸੇ ਤਰ੍ਹਾਂ ਇਥੇ ਸਥਿਤ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਭਗਵਾਨ ਬਾਲਮੀਕੀ ਮੰਦਰ ਦੀ ਵੀ ਲੋਕਾਂ ਦੇ ਮਨਾਂ ਵਿੱਚ ਸ਼ਰਧਾ ਹੈ। ਸ੍ਰੀ ਔਜਲਾ ਨੇ ਕਿਹਾ ਕਿ ਬਦਲਾਅ ਦੇ ਨਾਂ ’ਤੇ ਆਈ ਆਮ ਆਦਮੀ ਪਾਰਟੀ ਨੇ ਪੰਜਾਬ ਸਿਰ ਕਰਜ਼ਾ ਇਕ ਲੱਖ ਹਜ਼ਾਰ ਕਰੋੜ ਕਰ ਦਿੱਤਾ ਹੈ। ਰੇਤ ਸੱਤ ਹਜ਼ਾਰ ਰੁਪਏ ਪ੍ਰਤੀ ਸੈਂਕੜਾ ਵਿਕ ਰਹੀ ਹੈ। ਪੰਜਾਬ ਵਿੱਚ ਨਸ਼ਾ ਪਹਿਲਾ ਨਾਲੋਂ ਵੀ ਵਧ ਗਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੁੰਵਰਪ੍ਰਤਾਪ ਸਿੰਘ, ਸੁਖਜਿੰਦਰ ਸਿੰਘ ਰੰਧਾਵਾ, ਸਰਪੰਚ ਲਖਬੀਰ ਸਿੰਘ, ਪਰਮਬੀਰ ਸਿੰਘ ਚੱਕ ਬਾਲਾ, ਪਰਮਿੰਦਰ ਸਿੰਘ, ਪ੍ਰਧਾਨ ਦੀਪਕ ਕੁਮਾਰ, ਦਵਿੰਦਰ ਸਿੰਘ ਡੈਮ, ਸਾਬਕਾ ਸਰਪੰਚ ਸੁਖਜਿੰਦਰ ਸਿੰਘ ਗੁੱਜਰਪੁਰਾ ਤੇ ਮਾਸਟਰ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਤਰਨਜੀਤ ਸੰਧੂ

ਮਜੀਠਾ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਅੱਜ ਮਜੀਠਾ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜੋ ਨੌਜਵਾਨ ਪੀੜ੍ਹੀ ਨੂੰ ਖ਼ਤਮ ਕਰਨ ’ਤੇ ਤੁਲੇ ਹੋਏ ਹਨ। ਮਜੀਠਾ ਵਿੱਚ ਘਰ ਘਰ ਚੋਣ ਪ੍ਰਚਾਰ ਕਰਦਿਆਂ ਸੰਧੂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਉਹ ਅੰਮ੍ਰਿਤਸਰ ਹਲਕੇ ਨੂੰ ਨਮੂਨੇ ਦਾ ਹਲਕਾ ਬਣਾ ਕੇ ਪਹਿਲੇ ਨੰਬਰ ’ਤੇ ਲੈ ਕੇ ਆਉਣਗੇ। ਉਨ੍ਹਾਂ ਕਿਹਾ ਮਜੀਠਾ ’ਚ ਕਿਸੇ ਦੀ ਵੀ ਧੱਕੇਸ਼ਾਹੀ ਨਹੀਂ ਚੱਲਣ ਦੇਣਗੇ। ਉਨ੍ਹਾਂ ਕਿਹਾ ਕਿ ਮਜੀਠਾ ਅਤੇ ਅੰਮ੍ਰਿਤਸਰ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ ਜਿਸ ਲਈ ਪ੍ਰਸ਼ਾਸਨ ਜ਼ਿੰਮੇਵਾਰੀ ਤੈਅ ਹੋਵੇਗੀ। ਭਾਜਪਾ ਦਾ ਮੁੱਖ ਉਦੇਸ਼ ਕਾਨੂੰਨ ਵਿਵਸਥਾ ਨੂੰ ਇਸ ਹੱਦ ਤੱਕਸੁਧਾਰਨਾ ਹੋਵੇਗਾ ਕਿ ਔਰਤਾਂ ਨੂੰ ਦੇਰ ਰਾਤ ਕੰਮ ਤੋਂ ਘਰ ਪਹੁੰਚਣ ’ਤੇ ਕਿਸੇ ਡਰ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੰਮ੍ਰਿਤਸਰ ਵਿਖੇ ਅਮਰੀਕਨ ਕੌਂਸਲੇਟ ਲਿਆਉਣ, ਕਿਸਾਨਾਂ ਦੀ ਆਮਦਨ ਵਧਾਉਣ ਲਈ ਫਲ ਅਤੇ ਸਬਜ਼ੀਆਂ ਕਾਰਗੋ ਰਾਹੀਂ ਖਾੜੀ ਦੇਸ਼ਾਂ ਨੂੰ ਭੇਜਣ ਦੀ ਗੱਲ ਦੱਸੀ। ਉਨ੍ਹਾਂ ਦੱਸਿਆ ਕਿ ਅਮਰੀਕਨ ਪਰਵਾਸੀ ਭਾਈਚਾਰੇ ਵੱਲੋਂ ਅੰਮ੍ਰਿਤਸਰ ਵਿੱਚ ਸਟਾਰਟਅੱਪ ਸ਼ੁਰੂ ਕਰਨ ਲਈ 850 ਕਰੋੜ ਦਾ ਪ੍ਰਬੰਧ ਕੀਤਾ ਹੋਇਆ ਹੈ, ਜਿਸ ਦਾ ਨੌਜਵਾਨਾਂ ਨੂੰ ਪੂਰਾ ਲਾਭ ਦਿੱਤਾ ਜਾਵੇਗਾ।

Advertisement
Author Image

sukhwinder singh

View all posts

Advertisement
Advertisement
×